ਇਹ ਘਰ ਹੈ ਚੋਰਾਂ ਨੂੰ ਪਸੰਦ, ਲਗਾਤਾਰ 7ਵੀਂ ਵਾਰ ਬਣਾਇਆ ਨਿਸ਼ਾਨਾ

06/16/2019 2:01:31 PM

ਹੁਸ਼ਿਆਰਪੁਰ (ਅਮਰੀਕ)— ਗੜ੍ਹਸ਼ੰਕਰ ਵਿਖੇ ਸੈਲਾਖੁਰਦ ਇਲਾਕੇ 'ਚ ਇਕ ਘਰ ਨੂੰ ਲਗਾਤਾਰ ਚੋਰਾਂ ਵੱਲੋਂ 7 ਵਾਰ ਨਿਸ਼ਾਨਾ ਬਣਾਇਆ ਗਿਆ ਹੈ। ਲਗਾਤਾਰ 7ਵੀਂ ਵਾਰ ਇਕੋ ਘਰ 'ਚ ਚੋਰੀ ਦੀ ਵਾਰਦਾਤ ਹੋਣ 'ਤੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਘਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਸ਼ਾਸਨ ਖਿਲਾਫ ਜਮ ਕੇ ਭੜਾਸ ਕੱਢੀ ਗਈ। ਪਰਿਵਾਰਕ ਮੈਂਬਰਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਪਰ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। 

PunjabKesari

ਉਥੇ ਹੀ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਬਿੱਟੂ ਨੇ ਵੀ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ। ਪੁਲਸ ਵੱਲੋਂ ਇਸ ਮਾਮਲੇ 'ਚ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਲਾਕੇ 'ਚ ਲਗਾਤਾਰ ਚੋਰਾਂ ਵੱਲੋਂ ਘਰ ਨੂੰ ਨਿਸ਼ਾਨਾ ਬਣਾਉਣਾ ਪੁਲਸ ਦੀ ਕਾਰਗੁਜਾਰੀ 'ਤੇ ਵੀ ਸਵਾਲੀਆ ਨਿਸ਼ਾਨ ਲਗਾ ਰਹੀ ਹੈ, ਲੋੜ ਹੈ ਪੁਲਿਸ ਵੱਲੋਂ ਚੋਰਾਂ ਖਿਲਾਫ ਕਾਰਵਾਈ ਕਰਨ ਦੀ, ਤਾਂ ਕਿ ਲੋਕਾਂ ਨੂੰ ਚੋਰਾਂ ਤੋਂ ਨਿਜਾਤ ਮਿਲ ਸਕੇ।

PunjabKesari


Related News