ਪਤਨੀ ਦੇ ਮਾੜੇ ਚਰਿੱਤਰ ਤੋਂ ਤੰਗ ਆ ਕੇ ਹੋਮਗਾਰਡ ਦੇ ਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

Thursday, Aug 19, 2021 - 06:16 PM (IST)

ਤਰਨਤਾਰਨ (ਰਾਜੂ) - ਪੁਲਸ ਕਾਲੋਨੀ ਤਰਨਤਾਰਨ ਵਿਖੇ ਪੰਜਾਬ ਹੋਮਗਾਰਡ ਦੇ ਜਵਾਨ ਵਲੋਂ ਆਪਣੀ ਪਤਨੀ ਦੇ ਮਾੜੇ ਆਚਰਣ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਤੇਜਿੰਦਰ ਸਿੰਘ ਪੁੱਤਰ ਲੇਟ ਗੁਰਵਿੰਦਰ ਸਿੰਘ ਵਾਸੀ ਤਹਿਸੀਲ ਬਾਜ਼ਾਰ ਤਰਨਤਾਰਨ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਸ਼ਮਸ਼ੇਰ ਸਿੰਘ ਪੰਜਾਬ ਹੋਮਗਾਰਡ ਦਾ ਜਵਾਨ ਸੀ। ਉਹ ਤਰਨਤਾਰਨ ਵਿੱਚ ਨੌਕਰੀ ਕਰਦਾ ਸੀ, ਜੋ ਇਸ ਸਮੇਂ ਆਪਣੇ ਪਰਿਵਾਰ ਸਮੇਤ ਪੁਲਸ ਕਾਲੋਨੀ ਤਰਨਤਾਰਨ ਵਿੱਚ ਰਹਿ ਰਿਹਾ ਸੀ। 

ਪੜ੍ਹੋ ਇਹ ਵੀ ਖ਼ਬਰ - ਜਜ਼ਬੇ ਨੂੰ ਸਲਾਮ! ਮਾਂ-ਪਿਓ ਦੀ ਮੌਤ ਮਗਰੋਂ 13 ਸਾਲਾ ਦੀਪਕ ਰੇਹੜੀ ਲਗਾ ਕੇ ਪੂਰੇ ਕਰ ਰਿਹਾ ਆਪਣੇ ਸੁਫ਼ਨੇ (ਵੀਡੀਓ)

ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਤਨੀ ਹਰਮੀਤ ਕੌਰ ਦਾ ਚਾਲ-ਚੱਲਣ ਠੀਕ ਨਹੀਂ ਸੀ, ਜਿਸ ਕਰਕੇ ਉਸ ਦਾ ਭਰਾ ਆਪਣੀ ਪਤਨੀ ਨੂੰ ਵਰਜ਼ਦਾ ਸੀ। ਬੀਤੀ ਸ਼ਾਮ ਉਸ ਦੇ ਭਰਾ ਸ਼ਮਸ਼ੇਰ ਸਿੰਘ ਨੇ ਆਪਣੀ ਪਤਨੀ ਹਰਮੀਤ ਕੌਰ, ਸੱਸ ਮਨਜੀਤ ਕੌਰ ਅਤੇ ਰਿਤਿਕ ਨਾਮਕ ਨੌਜਵਾਨ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਏ.ਐੱਸ.ਆਈ. ਗੱਜਣ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਹਰਮੀਤ ਕੌਰ ਪੁੱਤਰੀ ਲਖਵਿੰਦਰ ਸਿੰਘ, ਮਨਜੀਤ ਕੌਰ ਪਤਨੀ ਲਖਵਿੰਦਰ ਸਿੰਘ ਵਾਸੀਆਨ ਪੰਡੋਰੀ ਗੋਲਾ ਅਤੇ ਰਿਤਿਕ ਵਾਸੀ ਹਰਕੁਲਸ ਜਿਮ ਤਰਨਤਾਰਨ ਖ਼ਿਲਾਫ਼ ਮੁਕੱਦਮਾ ਨੰਬਰ 210 ਧਾਰਾ 306/34 ਆਈ.ਪੀ.ਸੀ . ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ


rajwinder kaur

Content Editor

Related News