ਅਸਲਾ ਘਰ ''ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ
Tuesday, Jul 09, 2024 - 03:35 AM (IST)
ਪਟਿਆਲਾ (ਕੰਬੋਜ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਤੋਂ ਇਕ ਦੁਖ਼ਦਾਈ ਖ਼ਬਰ ਸਹਾਮਣੇ ਆ ਰਹੀ ਹੈ, ਜਿੱਥੇ ਦੇ ਸਦਰ ਥਾਣੇ 'ਚ ਤਾਇਨਾਤ ਇੱਕ ਹੋਮ ਗਾਰਡ ਦੀ ਅਸਲਾ ਸਾਫ਼ ਕਰਦੇ ਸਮੇਂ ਗੋਲ਼ੀ ਚੱਲਣ ਕਾਰਨ ਮੌਤ ਹੋ ਗਈ। ਮ੍ਰਿਤਕ ਹੋਮਗਾਰਡ ਦੀ ਪਛਾਣ ਅਮਰਜੀਤ ਸਿੰਘ ਵਜੋਂ ਹੋਈ ਹੈ ਜੋ ਕਿ ਪਿੰਡ ਨਮਾਦਾ ਦਾ ਰਹਿਣ ਵਾਲਾ ਸੀ।
ਇਸ ਮੌਕੇ ਡੀ.ਐੱਸ.ਪੀ. ਸਮਾਣਾ ਮੈਡਮ ਨੇਹਾ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਹੋਮਗਾਰਡ ਅਮਰਜੀਤ ਸਿੰਘ 2 ਮਹੀਨਿਆਂ ਬਾਅਦ ਰਿਟਾਇਰ ਹੋਣ ਵਾਲਾ ਸੀ, ਪਰ ਜਦੋਂ ਉਹ ਅਸਲਾ ਘਰ ਦੇ ਵਿੱਚ ਕਿਸੇ ਵਿਅਕਤੀ ਦਾ ਅਸਲਾ ਲੈਣ ਦੇ ਲਈ ਗਏ ਤਾਂ ਉੱਥੇ ਅਸਲੇ ਨੂੰ ਸਾਫ਼ ਕਰਦੇ ਸਮੇਂ ਗੋਲ਼ੀ ਚੱਲ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪਹਿਲੀ ਪਤਨੀ ਨੂੰ ਕਤਲ ਕਰ ਕੱਟ ਚੁੱਕਾ ਸੀ 10 ਸਾਲ ਜੇਲ੍ਹ, ਹੁਣ ਦੂਜੀ ਨੂੰ ਵੀ ਕੈਂਚੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਹਾਲਾਂਕਿ ਜਦੋਂ ਉਨ੍ਹਾਂ ਨੂੰ ਗੋਲੀ ਲੱਗੀ ਸੀ ਤਾਂ ਉਸ ਵਕਤ ਉਨਾਂ ਦੇ ਸਾਹ ਚੱਲ ਰਹੇ ਸਨ, ਜਿਸ ਕਰਕੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਸਮਾਣਾ ਵਿਖੇ ਲਿਆਂਦਾ ਗਿਆ ਸੀ। ਪਰ ਉੱਥੇ ਪਹੁੰਚਦਿਆਂ ਹੀ ਉਨ੍ਹਾਂ ਦੀ ਮੌਤ ਹੋ ਗਈ। ਮੈਡਮ ਨੇਹਾ ਅਗਰਵਾਲ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਮ੍ਰਿਤਕ ਹੋਮਗਾਰਡ ਅਮਰਜੀਤ ਸਿੰਘ ਬਹੁਤ ਹੀ ਵਧੀਆ ਇਨਸਾਨ ਸਨ ਅਤੇ ਉਨ੍ਹਾਂ ਦੀ ਡਿਊਟੀ ਦੇ ਮਹਿਜ਼ 2 ਮਹੀਨੇ ਰਹਿ ਗਏ ਸਨ। ਉਸ ਤੋਂ ਬਾਅਦ ਉਨ੍ਹਾਂ ਨੇ ਰਿਟਾਇਰ ਹੋ ਜਾਣਾ ਸੀ।
ਉਨ੍ਹਾਂ ਨੂੰ ਆਪਣੀ ਰਿਟਾਇਰਮੈਂਟ ਦੀ ਕਾਫ਼ੀ ਜ਼ਿਆਦਾ ਖੁਸ਼ੀ ਸੀ, ਪਰ ਉਸ ਖੁਸ਼ੀ ਦੇ ਮੌਕੇ ਤੋਂ ਪਹਿਲਾਂ ਹੀ ਇਹ ਭਾਣਾ ਵਾਪਰ ਗਿਆ ਫਿਲਹਾਲ ਮ੍ਰਿਤਕ ਕਰਮਚਾਰੀ ਦੇ ਪਾਰਥਿਵ ਸਰੀਰ ਦਾ ਪੋਸਟਮਾਰਟਮ ਕਰਵਾ ਕੇ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਆਸ਼ਕ ਨਾਲ ਮਿਲ ਜਿਊਂਦਾ ਸਾੜ'ਤਾ ਘਰਵਾਲਾ, ਚੱਕਰਾਂ 'ਚ ਪਾ'ਤੀ ਪੰਜਾਬ ਪੁਲਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e