ਮੋਹਾਲੀ ''ਚ ਹੋਮਗਾਰਡਾਂ ਵਲੋਂ ਧਰਨਾ ਜਾਰੀ

12/22/2017 2:45:50 PM

ਮੋਹਾਲੀ (ਨਿਆਮੀਆਂ) : ਪੰਜਾਬ ਹੋਮਗਾਰਡ ਮ੍ਰਿਤਕ ਪਰਿਵਾਰਕ ਮੈਂਬਰ ਯੂਨੀਅਨ ਪੰਜਾਬ ਦਾ ਧਰਨਾ ਦੁਸਹਿਰਾ ਗਰਾਊਂਡ ਵਿਚ ਦੂਸਰੇ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਮ੍ਰਿਤਕ ਹੋਮਗਾਰਡ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਉਹ ਭੁੱਖ ਹੜਤਾਲ 'ਤੇ ਬੈਠਣਗੇ। ਇਸ ਮੌਕੇ ਯੂਨੀਅਨ ਆਗੂ ਜਤਿੰਦਰ ਸਿੰਘ ਪੱਟੀ, ਆਗਿਆਪਾਲ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ, ਹੈਪੀ, ਰਣਜੀਤ ਸਿੰਘ, ਗੁਰਪ੍ਰੀਤ ਬਠਿੰਡਾ, ਮੈਡਮ ਰਵਿੰਦਰ, ਰਾਜਵੰਤ, ਸੁਖਚੈਨ, ਅੰਜੂ ਬਾਲਾ, ਮਨਜੀਤ ਤੇ ਕਿਰਨਦੀਪ ਵੀ ਮੌਜੂਦ ਸਨ।


Related News