ਹੋਮਗਾਰਡ ਦੇ 20 ਸਾਲਾ ਪੁੱਤ ਵਲੋਂ 6 ਸਾਲਾ ਬੱਚੀ ਨਾਲ ਜਬਰ-ਜ਼ਨਾਹ

Monday, Jun 24, 2019 - 05:05 PM (IST)

ਹੋਮਗਾਰਡ ਦੇ 20 ਸਾਲਾ ਪੁੱਤ ਵਲੋਂ 6 ਸਾਲਾ ਬੱਚੀ ਨਾਲ ਜਬਰ-ਜ਼ਨਾਹ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਸ੍ਰੀ ਮੁਕਤਸਰ ਸਾਹਿਬ 'ਚ ਹੋਮਗਾਰਡ ਦੇ 20 ਸਾਲਾ ਪੁੱਤ ਵਲੋਂ ਆਪਣੇ ਗੁਆਂਢ ਵਿਚ ਰਹਿੰਦੀ 6 ਸਾਲਾ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ. ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ ਜੋ ਕਿ ਪੰਜਾਬ ਹੋਮਗਾਰਡ ਦੇ ਕਰਮਚਾਰੀ ਦਾ ਪੁੱਤਰ ਹੈ ਜਦਕਿ ਪੀੜਤ ਬੱਚੀ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਭਰਤੀ ਕਰਵਇਆ ਗਿਆ ਹੈ ਅਤੇ ਡਾਕਟਰੀ ਜਾਂਚ ਉਪਰੰਤ ਹੀ ਪੁਸ਼ਟੀ ਕੀਤੀ ਜਾ ਸਕੇਗੀ। 

ਪਿਛਲੇ ਕੁਝ ਸਮੇਂ ਤੋਂ ਸੂਬੇ ਵਿਚ ਬੱਚੀਆਂ ਨਾਲ ਜਬਰ-ਜ਼ਨਾਹ ਦੇ ਮਾਮਲਿਆਂ ਵਿਚ ਚੋਖਾ ਵਾਧਾ ਹੋਇਆ ਹੈ। ਭਾਵੇਂ ਸਰਕਾਰ ਵਲੋਂ ਜਬਰ-ਜ਼ਨਾਹ ਕਰਨ ਵਾਲਿਆਂ ਵਿਰੁੱਧ ਸਖਤ ਨਿਯਮ ਲਿਆਂਦੇ ਗਏ ਹਨ ਪਰ ਬਾਵਜੂਦ ਇਸ ਦੇ ਅਜਿਹੀਆਂ ਸ਼ਰਮਨਾਕ ਘਟਨਾਵਾਂ 'ਚ ਵਾਧਾ ਹੋਇਆ ਹੈ। ਲੋੜ ਹੈ ਅਜਿਹੇ ਮਾਮਲਿਆਂ 'ਚ ਸਖਤ ਤੋਂ ਸਖਤ ਕਾਰਵਾਈ ਕਰਨ ਅਤੇ ਤੁਰੰਤ ਸਜ਼ਾ ਦੇਣ ਦੀ ਤਾਂ ਜੋ ਕੋਈ ਅਜਿਹੀ ਹਰਕਤ ਬਾਰੇ ਸੋਚ ਵੀ ਨਾ ਸਕੇ।


author

Gurminder Singh

Content Editor

Related News