''ਆਪ'' ਸੁਖਪਾਲ ਖਹਿਰਾ ਨੂੰ ਪ੍ਰਧਾਨਗੀ ਦੇ ਅਹੁੱਦੇ ਤੋਂ ਹਟਾਵੇ : ਹਨੀ ਫੱਤਣਵਾਲਾ

11/18/2017 5:14:47 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਬੀਤੇ ਦਿਨੀ ਆਮ ਆਦਮੀ ਪਾਰਟੀ ਪੰਜਾਬ ਦੇ ਵਿਰੋਧੀ ਦਲ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਮਾਮਲੇ 'ਚ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੰਮਨ ਜਾਰੀ ਹੋਣ 'ਤੇ ਆਮ ਆਦਮੀ ਪਾਰਟੀ ਨੂੰ ਆਪਣੇ ਪੰਜਾਬ ਪ੍ਰਧਾਨ ਸੁਖਪਾਲ ਖਹਿਰਾ ਨੂੰ ਪ੍ਰਧਾਨਗੀ ਦੇ ਅਹੁੱਦੇ ਤੋਂ ਹਟਾ ਦੇਣਾ ਚਾਹੀਦਾ ਹੈ। ਇਕ ਪਾਸੇ ਤਾਂ ਆਪ ਪਾਰਟੀ ਪੰਜਾਬ 'ਚ ਨਸ਼ਿਆ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਚੋਣਾਂ ਲੜ ਰਹੀ ਸੀ ਤੇ ਦੂਜੇ ਇਸ ਪਾਰਟੀ ਦੇ ਆਪਣੇ ਲੀਡਰਾਂ ਦਾ ਨਾਮ ਨਸ਼ਿਆ 'ਚ ਆ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਸਥਾਨਕ ਕੋਟਕਪੂਰਾ ਰੋਡ ਵਿਖੇ ਸਥਿਤ ਫੱਤਣਵਾਲਾ ਹਾਊਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਹਨੀ ਫੱਤਣਵਾਲਾ ਨੇ ਕਿਹਾ ਕਿ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚਾਹੀਦਾ ਹੈ ਕਿ ਉਹ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੀ ਪ੍ਰਧਾਨਗੀ ਦੇ ਅਹੁੱਦੇ ਤੋਂ ਹਟਾਉਣ। ਹਨੀ ਫੱਤਣਵਾਲਾ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸੱਚ-ਮੁੱਚ ਇੰਨੀ ਸਾਫ ਸੁਥਰੀ ਹੈ ਤਾਂ ਸੁਖਪਾਲ ਖਹਿਰਾ ਨੂੰ ਬਰਖਾਸਤ ਕਰਕੇ ਆਪਣੇ ਆਪ ਨੂੰ ਸਾਬਿਤ ਕਰੇ ਕਿ ਉਨ੍ਹਾਂ ਦੀ ਪਾਰਟੀ ਨਸ਼ਾ ਵਿਰੋਧੀ ਹੈ। ਇਸ ਮੌਕੇ ਕਰਮਜੀਤ ਕਰਮਾ, ਮੁਕੇਸ਼ ਬਰੀਵਾਲਾ, ਭੋਮਾ ਥਾਦੇਵਾਲਾ, ਸੁਖਦੀਪ ਸਦਰਵਾਲਾ ਆਦਿ ਹਾਜ਼ਰ ਸਨ।