ਕਾਰੋਬਾਰੀ ਪ੍ਰਿੰਕਲ ''ਤੇ ਹੋਈ ਫਾਇਰਿੰਗ ਦੇ ਮਾਮਲੇ ''ਚ ਵੱਡਾ ਖ਼ੁਲਾਸਾ, ਹਨੀ ਸੇਠੀ ਨੇ ਖੋਲ੍ਹੀਆਂ ਕਈ ਪਰਤਾਂ

Saturday, Nov 09, 2024 - 07:30 PM (IST)

ਕਾਰੋਬਾਰੀ ਪ੍ਰਿੰਕਲ ''ਤੇ ਹੋਈ ਫਾਇਰਿੰਗ ਦੇ ਮਾਮਲੇ ''ਚ ਵੱਡਾ ਖ਼ੁਲਾਸਾ, ਹਨੀ ਸੇਠੀ ਨੇ ਖੋਲ੍ਹੀਆਂ ਕਈ ਪਰਤਾਂ

ਲੁਧਿਆਣਾ (ਤਰੁਣ)- ਲੁਧਿਆਣਾ 'ਚ ਬੀਤੀ ਰਾਤ ਖੁੱਡਾ ਮੁਹੱਲਾ 'ਚ ਮਸ਼ਹੂਰ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਦੀ ਦੁਕਾਨਾਂ 'ਤੇ ਮੋਟਰਸਾਈਕਲ ਸਵਾਰ 4 ਤੋਂ 5 ਬਦਮਾਸ਼ਾਂ ਨੇ ਧਾਵਾ ਬੋਲ ਦਿੱਤਾ ਸੀ। ਬਦਮਾਸ਼ਾਂ ਨੇ ਪ੍ਰਿੰਕਲ ਦੀ ਜੁੱਤੀਆਂ ਦੀ ਦੁਕਾਨ ਅੰਦਰ ਵੜ ਕੇ ਉਸ ਨੂੰ ਗੋਲ਼ੀਆਂ ਮਾਰੀਆਂ। ਇਸ ਵਾਰਦਾਤ ਵਿਚ ਪ੍ਰਿੰਕਲ ਨੇ ਵੀ ਆਪਣੇ ਲਾਇਸੈਂਸੀ ਹਥਿਆਰ ਨਾਲ ਕਰਾਸ ਫਾਇਰਿੰਗ ਕੀਤੀ। ਕਰਾਸ ਫਾਇਰਿੰਗ ਵਿਚ ਗੈਂਗਸਟਰ ਰਿਸ਼ਭ ਉਰਫ਼ ਨਾਨੂ ਅਤੇ ਸੁਸ਼ੀਲ ਜੱਟ ਨੂੰ ਵੀ ਗੋਲ਼ੀਆਂ ਲੱਗੀਆਂ, ਜਿਸ ਕਾਰਣ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ।  ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਸ ਨੇ ਇਸ ਕਾਂਡ ਵਿਚ ਰਿਸ਼ਭ ਬੇਨੀਪਾਲ ਉਰਫ਼ ਨਾਨੂ, ਮਸ਼ਹੂਰ ਕਾਰੋਬਾਰੀ ਹਨੀ ਸੇਠੀ, ਹਰਪ੍ਰੀਤ ਸਿੰਘ, ਐਡਵੋਕੇਟ ਗਗਨਪ੍ਰੀਤ ਸਿੰਘ, ਰਜਿੰਦਰ ਸਿੰਘ, ਸੁਖਵਿੰਦਰਪਾਲ ਸਿੰਘ ਸਣੇ 5 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਫਿਲਹਾਲ ਪੁਲਸ ਵੱਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਸ ਮੁਤਾਬਕ ਅਜੇ ਜਾਂਚ ਚੱਲ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 8 ਜਨਵਰੀ ਤੱਕ ਲੱਗੀਆਂ ਸਖ਼ਤ ਪਾਬੰਦੀਆਂ

ਹਨੀ ਸੇਠੀ ਦਾ ਨਾਂ ਆਉਣ ਤੋਂ ਬਾਅਦ ਹਨੀ ਸੇਠੀ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣਾ ਪੱਖ ਰਖਿਆ ਹੈ। ਕਥਿਤ ਦੋਸ਼ੀ ਹਨੀ ਸੇਠੀ ਅਤੇ ਪ੍ਰਿੰਕਲ ਵਿਚਕਾਰ ਪਿਛਲੇ ਕਾਫ਼ੀ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਵਿਵਾਦ ਚੱਲ ਰਿਹਾ ਸੀ। ਜਿਸ ਕਰਕੇ ਦੋਵਾਂ ਵਿਚਾਲੇ ਦੁਸ਼ਮਣੀ ਹੈ।  ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਕੁਝ ਮਹੀਨੇ ਪਹਿਲਾਂ ਦੋਵਾਂ ਵਿਚਾਲੇ ਆਪਸੀ ਸਹਿਮਤੀ ਨਾਲ ਮਾਮਲਾ ਸੁਲਝਾ ਲਿਆ ਗਿਆ ਸੀ ਪਰ ਬੀਤੀ ਰਾਤ ਪ੍ਰਿੰਕਲ ਦੇ ਬਿਆਨ 'ਤੇ ਦਰਜ ਕੀਤੇ ਗਏ ਮਾਮਲੇ 'ਚ ਕਾਰੋਬਾਰੀ ਹਨੀ ਸੇਠੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਮਾਰ ਦਿੱਤੇ 3 ਨੌਜਵਾਨ

ਜਿਸ ਤੋਂ ਬਾਅਦ ਹਨੀ ਸੇਠੀ ਨੇ ਸੋਸ਼ਲ ਮੀਡੀਆ 'ਤੇ ਆ ਕੇ ਆਪਣਾ ਪੱਖ ਪੇਸ਼ ਕਰਦੇ ਹੋਏ ਕਿਹਾ ਕਿ ਇਸ ਘਟਨਾ 'ਚ ਉਨ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਹੈ। ਉਹ ਆਪਣੇ ਪਰਿਵਾਰ ਨਾਲ ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਨ। ਉਨ੍ਹਾਂ ਦੇ 2 ਛੋਟੇ ਬੱਚੇ ਹਨ। ਉਹ ਆਪਣਾ ਕਾਰੋਬਾਰ ਚਲਾਉਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਿੰਕਲ ਨਾਲ ਉਨ੍ਹਾਂ ਦੀ ਬੇਸ਼ੱਕ ਪੁਰਾਣੀ ਦੁਸ਼ਮਣੀ ਹੈ ਪਰ ਨਾਨੂ ਗੈਂਗ ਵੱਲੋਂ ਕੀਤੀ ਗਈ ਗੋਲ਼ੀਬਾਰੀ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਨੂੰ ਜਬਰੀ ਫਸਾਇਆ ਜਾ ਰਿਹਾ ਹੈ। ਉਸ ਨੇ ਪ੍ਰਿੰਕਲ ਸਮੇਤ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਜ਼ਬਰਦਸਤੀ ਸ਼ਾਮਲ ਨਾ ਕੀਤਾ ਜਾਵੇ। ਅਜਿਹਾ ਨਾ ਹੋਵੇ ਕਿ ਇਸ ਕਾਰਨਾਮੇ ਨਾਲ ਉਸ ਦੀ ਪੂਰੀ ਜ਼ਿੰਦਗੀ ਬਰਬਾਦ ਹੋ ਜਾਵੇ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਦੋਸਤਾਂ, ਮਿੱਤਰਾਂ ਦੇ ਸਹਿਯੋਗ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।  

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ: ਆਦਮਪੁਰ ਏਅਰਪੋਰਟ ਤੋਂ ਸ਼ੁਰੂ ਹੋਣਗੀਆਂ ਇਹ ਦੋ ਫਲਾਈਟਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


 


author

shivani attri

Content Editor

Related News