ਮਸ਼ਹੂਰ ਰੈਪਰ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਇਸ ਗੀਤ ਨੂੰ ਲੈ ਕੇ ਸ਼ਿਕਾਇਤ ਦਰਜ
09/04/2022 1:34:10 PM

ਚੰਡੀਗੜ੍ਹ: ਮਸ਼ਹੂਰ ਰੈਪਰ ਹਨੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚੰਡੀਗੜ੍ਹ ’ਚ ਹਨੀ ਸਿੰਘ ਖ਼ਿਲਾਫ਼ ਐੱਸ.ਐੱਸ.ਪੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਹਨੀ ਸਿੰਘ ਦੇ ਗੀਤ 25 ਪਿੰਡਾਂ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਜਦੋਂ ਵਿਆਹ ਮੌਕੇ ਬੇਹੋਸ਼ ਹੋ ਗਏ ਸਨ ਮਰਹੂਮ ਰਿਸ਼ੀ ਕਪੂਰ, ਪਤਨੀ ਨੀਤੂ ਕਪੂਰ ਨੇ ਸਾਂਝਾ ਕੀਤਾ ਮਜ਼ੇਦਾਰ ਕਿੱਸਾ
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਇਸ ਗੀਤ ’ਚ ਔਰਤਾਂ ਖ਼ਿਲਾਫ਼ ਗਲਤ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਗੀਤ ’ਤੇ ਇਤਰਾਜ਼ ਜਤਾਉਂਦੇ ਹੋਏ ਸ਼ਿਕਾਇਤਕਰਤਾ ਵੱਲੋਂ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਹਨੀ ਸਿੰਘ ਦੇ ਨਾਲ-ਨਾਲ ਉਨ੍ਹਾਂ ਦੇ ਮੈਨੇਜਰ ਅਤੇ ਕਰੂ ਮੈਂਬਰਾਂ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਨੋਟ: ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕਰੇ ਦਿਓ ਜਵਾਬ।