ਹਨੀ ਟ੍ਰੈਪ ਗਿਰੋਹ ਦਾ ਪਰਦਾਫ਼ਾਸ਼, ਹੋਟਲਾਂ 'ਚ ਬੁਲਾ ਵੀਡੀਓਜ਼ ਬਣਾ ਕੇ ਇੰਝ ਹੁੰਦਾ ਸੀ ਸ਼ਰਮਨਾਕ ਧੰਦਾ

Sunday, Feb 11, 2024 - 06:23 PM (IST)

ਹਨੀ ਟ੍ਰੈਪ ਗਿਰੋਹ ਦਾ ਪਰਦਾਫ਼ਾਸ਼, ਹੋਟਲਾਂ 'ਚ ਬੁਲਾ ਵੀਡੀਓਜ਼ ਬਣਾ ਕੇ ਇੰਝ ਹੁੰਦਾ ਸੀ ਸ਼ਰਮਨਾਕ ਧੰਦਾ

ਜਲੰਧਰ (ਮਹੇਸ਼)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਹਨੀ ਟਰੈਪ ਰਾਹੀਂ ਲੋਕਾਂ ਤੋਂ ਪੈਸੇ ਵਸੂਲਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਗਿਰੋਹ ਹਨੀ ਟਰੈਪ ਰਾਹੀਂ ਲੋਕਾਂ ਤੋਂ ਪੈਸੇ ਵਸੂਲਣ ਦਾ ਧੰਦਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਲੋਕਾਂ ਨੂੰ ਹੋਟਲਾਂ ਦੇ ਕਮਰਿਆਂ ਵਿੱਚ ਬੁਲਾ ਕੇ ਰਿਕਾਰਡ ਕੀਤੀਆਂ ਵੀਡੀਓਜ਼ ਬਣਾ ਕੇ ਬਲੈਕਮੇਲ ਕਰਦਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਜਲੰਧਰ ਦੇ ਨੰਗਲ ਸ਼ਾਮਾ ਚੌਂਕ ਨੇੜੇ ਇਕ ਜਾਲ ਵਿਛਾ ਕੇ 3 ਔਰਤਾਂ ਸਮੇਤ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: ਮਾਹਿਲਪੁਰ 'ਚ ਕਲਾਥ ਹਾਊਸ 'ਤੇ ਚਲਾਈਆਂ ਤਾਬੜਤੋੜ ਗੋਲ਼ੀਆਂ, ਮੁੰਡੇ ਨੂੰ ਦਿੱਤੀ ਚਿੱਠੀ, 5 ਕਰੋੜ ਫਿਰੌਤੀ ਦੀ ਰੱਖੀ ਮੰਗ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਦੀ ਪਛਾਣ ਪ੍ਰੀਤ ਕੌਰ ਪੁੱਤਰੀ ਕਮਲਜੀਤ ਸਿੰਘ ਵਾਸੀ ਐੱਚ. ਐੱਨ. ਓ. ਐੱਲ. 51 ਅਮਰੀਕ ਨਗਰ ਜਲੰਧਰ, ਅਮਨ ਪਤਨੀ ਰਿਸ਼ਵ ਵਾਸੀ ਅਮਰੀਕ ਨਗਰ ਸਾਹਮਣੇ ਰਾਜੂ ਕਰਿਆਨਾ ਸਟੋਰ ਜਲੰਧਰ ਅਤੇ ਮੋਹਿਨੀ ਪਤਨੀ ਰਾਕੇਸ਼ ਕੁਮਾਰ ਵਾਸੀ ਅਮਰੀਕ ਨਗਰ, ਸਾਹਮਣੇ ਰਾਜੂ ਕਰਿਆਨਾ ਸਟੋਰ ਜਲੰਧਰ ਵਜੋਂ ਹੋਈ ਹੈ| ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਮੁਕੱਦਮਾ ਨੰਬਰ 44 ਮਿਤੀ 09-02-2024 ਅ/ਧ 384/420/120ਬੀ/506 ਆਈ. ਪੀ. ਸੀ. ਦਰਜ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਅਜੇ ਤੱਕ ਕੋਈ ਵੀ ਅਪਰਾਧਿਕ ਪਿਛੋਕੜ ਨਹੀਂ ਲੱਭਿਆ ਹੈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੇ ਆਧਾਰ 'ਤੇ ਇਹ ਵੀ ਸਾਹਮਣੇ ਆਇਆ ਹੈ ਕਿ ਇਕ ਹੋਰ ਅਪਰਾਧੀ ਧਰਮਿੰਦਰ ਗਿੱਲ ਵਾਸੀ ਬਸਤੀ ਬਾਵਾ ਖੇਲ ਜਲੰਧਰ ਵੀ ਇਸ ਅਪਰਾਧ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ: ਮੁੜ ਚਰਚਾ 'ਚ ਸੰਦੀਪ ਨੰਗਲ ਅੰਬੀਆਂ ਕਤਲ ਕਾਂਡ, ਬਠਿੰਡਾ ਜੇਲ੍ਹ ’ਚੋਂ ਜਲੰਧਰ ਲਿਆਂਦੇ ਗਏ 2 ਸ਼ਾਰਪ ਸ਼ੂਟਰ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News