ਹਨੀ ਟਰੈਪ 'ਚ ਫਸਾ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਇੰਝ ਖੇਡਦੇ ਸਨ ਗੰਦੀ ਖੇਡ, ਹੋਇਆ ਪਰਦਾਫਾਸ਼ (ਵੀਡੀਓ)
Thursday, May 06, 2021 - 07:25 PM (IST)
ਜਲੰਧਰ (ਮ੍ਰਿਦੁਲ)- ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਅਜਿਹੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਨੌਜਵਾਨਾਂ ਨੂੰ ਸਰੀਰਕ ਸੰਬੰਧ ਬਣਾਉਣ ਦੇ ਨਾਂ ’ਤੇ ਪਹਿਲਾਂ ਬੰਧਕ ਬਣਾਉਂਦਾ ਸੀ ਅਤੇ ਬਾਅਦ ਵਿਚ ਉਨ੍ਹਾਂ ਕੋਲੋਂ ਫ਼ਿਰੌਤੀ ਵਸੂਲਦਾ ਸੀ। ਫਰੌਤੀ ਨਾ ਦੇਣ ’ਤੇ ਉਨ੍ਹਾਂ ਦੀਆਂ ਫੋਟੋਆਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਅਤੇ ਰੇਪ ਕੇਸ ਵਿਚ ਫਸਾਉਣ ਦੀਆਂ ਧਮਕੀਆਂ ਦਿੰਦਾ ਸੀ। ਪੁਲਸ ਨੇ ਇਸ ਮਾਮਲੇ ਵਿਚ 4 ਲੜਕੀਆਂ ਅਤੇ 4 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ’ਚ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਕੋਲ ਕੁਝ ਦਿਨ ਪਹਿਲਾਂ ਸ਼ਿਕਾਇਤ ਆਈ ਸੀ ਕਿ ਉਸ ਨੂੰ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਚ ਇਕ ਕਿਰਾਏ ਦੇ ਮਕਾਨ ਵਿਚ ਰਹਿੰਦੀ ਲੜਕੀ ਅਤੇ ਉਸ ਦੀਆਂ ਸਹੇਲੀਆਂ ਬਲੈਕਮੇਲ ਕਰ ਰਹੀਆਂ ਹਨ। ਪਹਿਲਾਂ ਉਨ੍ਹਾਂ ਨੇ ਉਸ ਨੂੰ ਹਨੀ ਟ੍ਰੈਪ ਮਾਮਲੇ ਵਿਚ ਫਸਾਇਆ ਅਤੇ ਬਾਅਦ ਵਿਚ ਸਰੀਰਕ ਸੰਬੰਧ ਬਣਾਏ, ਜਿਸ ਤੋਂ ਬਾਅਦ ਉਸ ਨੇ ਆਪਣੇ ਕਮਰੇ ਵਿਚ ਬੁਲਾ ਕੇ ਨੰਗਾ ਕਰਕੇ ਆਪਣੇ ਦੋਸਤਾਂ ਕੋਲੋਂ ਕੁਟਵਾਇਆ ਅਤੇ 3 ਲੱਖ ਰੁਪਏ ਦੀ ਡਿਮਾਂਡ ਕੀਤੀ।
ਇਹ ਵੀ ਪੜ੍ਹੋ : ਫਗਵਾੜਾ ’ਚ ਦਾਦਾਗਿਰੀ ਕਰਨ ਵਾਲੇ SHO ਨੇ ਦਿੱਤੀ ਸਫ਼ਾਈ, ਰੇਹੜੀ ਵਾਲਿਆਂ ’ਤੇ ਲਾਏ ਇਹ ਇਲਜ਼ਾਮ (ਵੀਡੀਓ)
ਇਹ ਰਕਮ ਨਾ ਦੇਣ ’ਤੇ ਉਸ ਦੀਆਂ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀ ਧਮਕੀ ਦਿੱਤੀ। ਕਿਸੇ ਤਰ੍ਹਾਂ ਪੀੜਤ ਨੇ ਆਪਣੀ ਜਾਨ ਬਚਾਈ। ਉਸ ਤੋਂ ਬਾਅਦ 1 ਲੱਖ ਰੁਪਏ ਵਿਚ ਸਾਰੀ ਗੱਲ ਤੈਅ ਕੀਤੀ ਅਤੇ ਕਿਹਾ ਕਿ ਉਸ ਨੂੰ ਕੁਝ ਦਿਨ ਦਾ ਸਮਾਂ ਦਿੱਤਾ ਜਾਵੇ ਤਾਂ ਕਿ ਉਨ੍ਹਾਂ ਨੂੰ ਸਾਰੇ ਪੈਸੇ ਦਿੱਤੇ ਜਾ ਸਕਣ। ਇਸ ਦੌਰਾਨ ਪੀੜਤ ਨੇ ਜਦੋਂ ਸ਼ਿਕਾਇਤ ਦਿੱਤੀ ਤਾਂ ਪੁਲਸ ਨੇ ਪੀੜਤ ਦੇ ਨਾਲ ਟ੍ਰੈਪ ਲਾ ਕੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਫੜੀਆਂ ਲੜਕੀਆਂ ਵਿਚੋਂ ਮੁੱਖ ਮੁਲਜ਼ਮ ਦੀ ਪਛਾਣ ਰੇਖਾ ਵਜੋਂ ਹੋਈ ਹੈ ਜੋ ਕਿ ਲੜਕੀਆਂ ਨੂੰ ਸੋਸ਼ਲ ਮੀਡੀਆ ’ਤੇ ਜਾਂ ਜਾਣਕਾਰਾਂ ਮਾਰਫਤ ਬਾਕੀ ਲੜਕੀਆਂ ਨਾਲ ਮਿਲਵਾਉਂਦੀ ਸੀ। ਪੁਲਸ ਨੇ ਰੇਖਾ ਦੇ ਨਾਲ ਉਸ ਦੀਆਂ ਸਹੇਲੀਆਂ ਸੁਮਨ, ਪਵਨਪ੍ਰੀਤ, ਸਿਮਰਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉੱਥੇ ਹੀ ਲੜਕਿਆਂ ਦੀ ਪਛਾਣ ਵਿਵੇਕ, ਕਰਨ, ਜਸਵਿੰਦਰ ਸਿੰਘ ਅਤੇ ਸਾਗਰ ਵਜੋਂ ਹੋਈ ਹੈ, ਜੋ ਸਾਰੇ ਰੈਕੇਟ ਨੂੰ ਚਲਾ ਰਹੇ ਸਨ। ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ ਧਾਰਾ 342, 386, 120 ਬੀ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਸ ਸਬੰਧੀ ਪੁਲਸ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਵੀ ਕਰੇਗੀ।
ਇਹ ਵੀ ਪੜ੍ਹੋ : ਕਪੂਰਥਲਾ: ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਵਾਲੇ ਐੱਸ. ਐੱਚ. ਓ. ’ਤੇ ਵੱਡੀ ਕਾਰਵਾਈ, ਕੀਤਾ ਸਸਪੈਂਡ
ਕੁਝ ਸਾਲ ਪਹਿਲਾਂ ਸ਼ਹਿਰ 'ਚ ਇਕ ਭਾਜਪਾ ਨੇਤਾ ਅਜਿਹੇ ਹੀ ਰੈਕੇਟ ਚਲਾਉਣ ਨੂੰ ਲੈ ਕੇ ਚਰਚਾ ਵਿਚ ਆਇਆ ਸੀ
ਉੱਥੇ ਹੀ ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਸ਼ਹਿਰ ਵਿਚ ਇਕ ਭਾਜਪਾ ਨੇਤਾ ਜੋ ਕਿ ਇਸੇ ਤਰ੍ਹਾਂ ਦੇ ਫਿਰੌਤੀ ਰੈਕਟ ਚਲਾਉਣ ਨੂੰ ਲੈ ਕੇ ਚਰਚਾ ਵਿਚ ਆਇਆ ਸੀ। ਜਿਸ ਦਾ ਖੁਲਾਸਾ ਐੱਸ. ਐੱਚ. ਓ. ਸੁਖਜੀਤ ਸਿੰਘ ਵੱਲੋਂ ਕੀਤਾ ਗਿਆ ਸੀ। ਹਾਲਾਂਕਿ ਇਸ ਸਾਰੇ ਮਾਮਲੇ ਵਿਚ ਭਾਜਪਾ ਨੇਤਾ ਦੇ ਨਾਲ ਨਾਲ ਉਸ ਦੀ ਰਖੇਲ ਅਤੇ ਕਈ ਹੋਰ ਔਰਤਾਂ ਵੀ ਗ੍ਰਿਫ਼ਤਾਰ ਹੋਈਆਂ ਸਨ। ਹਾਲਾਂਕਿ ਬਾਅਦ ਵਿਚ ਉਕਤ ਕੇਸ ਕੋਰਟ ਵਿਚ ਵਿਚਾਰ ਅਧੀਨ ਹੈ।
ਇਹ ਵੀ ਪੜ੍ਹੋ : ਕਪੂਰਥਲਾ ’ਚ ਪੰਜਾਬ ਪੁਲਸ ਦੀ ਧੱਕੇਸ਼ਾਹੀ, ਵੀਡੀਓ ’ਚ ਵੇਖੋ ਕਿਵੇਂ ਰੇਹੜੀ ਨੂੰ ਲੱਤਾਂ ਮਾਰ ਚੁੱਕ-ਚੁੱਕ ਸੁੱਟੀਆਂ ਸਬਜ਼ੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?