ਲੁਧਿਆਣਾ 'ਚ ਔਰਤ ਦੀ ਸ਼ਰਮਨਾਕ ਕਰਤੂਤ! ਪਤੀ ਨਾਲ ਰਲ਼ ਕੇ ਨੌਜਵਾਨ ਨੂੰ ਪ੍ਰੇਮ ਜਾਲ 'ਚ ਫਸਾਇਆ ਤੇ ਫ਼ਿਰ...

05/24/2024 12:01:51 PM

ਲੁਧਿਆਣਾ (ਰਾਜ): ਲੁਧਿਆਣਾ ਤੋਂ ਇਕ ਔਰਤ ਅਤੇ ਉਸ ਦੇ ਪਤੀ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਔਰਤ ਨੇ ਪਹਿਲਾਂ ਆਪਣੀ ਮਰਜ਼ੀ ਨਾਲ ਨੌਜਵਾਨ ਨਾਲ ਸਰੀਰਕ ਸਬੰਧ ਬਣਾਏ ਤੇ ਫ਼ਿਰ ਆਪਣੇ ਪਤੀ ਤੇ ਉਸ ਦੇ ਦੋਸਤ ਨਾਲ ਰਲ਼ ਕੇ ਉਸ ਦੀ ਇਤਰਾਜ਼ਯੋਗ ਤਸਵੀਰ ਖਿੱਚ ਲਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਗ ਵਰ੍ਹਾਊ ਗਰਮੀ ਤੋਂ ਰਾਹਤ ਪਾਉਣ ਦੇ ਚੱਕਰ 'ਚ ਜਾਨ ਗੁਆ ਬੈਠੇ 2 ਵਿਦਿਆਰਥੀ, ਜਾਣੋ ਪੂਰਾ ਮਾਮਲਾ

ਇਸ ਮਗਰੋਂ ਉਨ੍ਹਾਂ ਨੇ ਉਕਤ ਫੋਟੋ ਨੂੰ ਵਾਇਰਲ ਕਰਨ ਦਾ ਡਰਾਵਾ ਦੇ ਕੇ ਪਹਿਲਾਂ 50 ਹਜ਼ਾਰ ਰੁਪਏ ਠੱਗ ਲਏ ਤੇ ਹੁਣ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰਨ ਲੱਗ ਪਏ। ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਸ ਨੇ ਬਿੱਟੂ ਦੀ ਸ਼ਿਕਾਇਤ 'ਤੇ ਮੁਲਜ਼ਮ ਔਰਤ ਅਕਬਰੀ, ਉਸ ਦੇ ਪਤੀ ਗਰਨਵੀਰ ਸਿੰਘ ਅਤੇ ਪਤੀ ਦੇ ਦੋਸਤ ਕਮਲਪ੍ਰੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਨੂੰ ਕਾਬੂ ਵੀ ਕਰ ਲਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News