ਬਾਲਿਆਂ ਥਾਣੇ ’ਚ ਡੱਕ ਕੇ ਅਧਿਆਪਕ ਦਿਵਸ ਤੋਂ ਪਹਿਲਾਂ ਹੀ ਅਧਿਆਪਕਾਂ ਨੂੰ ਦਿੱਤਾ ਅਨੋਖਾ ਸਨਮਾਨ

Saturday, Sep 04, 2021 - 08:45 PM (IST)

ਬਾਲਿਆਂ ਥਾਣੇ ’ਚ ਡੱਕ ਕੇ ਅਧਿਆਪਕ ਦਿਵਸ ਤੋਂ ਪਹਿਲਾਂ ਹੀ ਅਧਿਆਪਕਾਂ ਨੂੰ ਦਿੱਤਾ ਅਨੋਖਾ ਸਨਮਾਨ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸਥਾਨਕ ਧੂਰੀ ਰੋਡ ’ਤੇ ਇੱਕ ਪੈਲੇਸ ਵਿੱਚ ਸਿੱਖਿਆ ਮੰਤਰੀ ਦਾ ਵਿਰੋਧ ਕਰਨ ਪਹੁੰਚੇ ਸੰਦੀਪ ਸਿੰਘ ਗਿੱਲ, ਗਗਨਦੀਪ ਕੌਰ, ਕੁਲਦੀਪ ਸਿੰਘ, ਹਰਦੀਪ ਕੌਰ, ਪਰਤਿੰਦਰ ਕੌਰ, ਸੁਖਪਾਲ ਕੌਰ, ਗੁਰਪ੍ਰੀਤ ਸਿੰਘ ਰਾਮਪੁਰਾ, ਸਮਿੰਦਰ ਸਿੰਘ,ਗੁਰਮੇਲ ਸਿੰਘ ਆਦਿ ਨੂੰ ਬਾਲਿਆਂ ਥਾਣੇ ’ਚ ਡੱਕ ਕੇ ਅਧਿਆਪਕ ਦਿਵਸ ਤੋਂ ਪਹਿਲਾਂ ਹੀ ਅਨੋਖਾ ਸਨਮਾਨ ਦਿੱਤਾ। ਬੇਰੋਜ਼ਗਾਰ ਬੀ. ਐੱਡ. ਟੈਟ ਪਾਸ ਅਧਿਆਪਕ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਕੌਮ ਦਾ ਨਿਰਮਾਤਾ ਆਪਣੇ ਰੋਜ਼ਗਾਰ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਵਿੱਚ ਸੜਕਾਂ ਉੱਤੇ ਰੁਲ ਰਿਹਾ ਹੈ। ਰੋਜ਼ਗਾਰ ਮੰਗਦੇ ਬੇਰੋਜ਼ਗਾਰਾਂ ਨੂੰ ਪੈਲੇਸ ਦੇ ਬਾਹਰ ਸੜਕ ਉੱਪਰ ਘੜੀਸਿਆ ਗਿਆ। ਢਿੱਲਵਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਬੇਰੁਜ਼ਗਾਰ ਅਧਿਆਪਕਾਂ ਉੱਤੇ ਸਿੱਖਿਆ ਮੰਤਰੀ ਦੀ ਸ਼ਹਿ ਨਾਲ ਅੱਤਿਆਚਾਰ ਹੋਇਆ ਹੋਵੇ।

ਇਹ ਵੀ ਪੜ੍ਹੋ : ਕੈਪਟਨ ਨੇ ਅਗਲੀ ਰਣਨੀਤੀ ਅਧੀਨ ਹੁਣ ਚੋਣ ਸਰਗਰਮੀਆਂ ਸ਼ੁਰੂ ਕਰਨ ਦੇ ਦਿੱਤੇ ਸੰਕੇਤ

PunjabKesari

ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਦਾ ਅੱਤਿਆਚਾਰ ਹੀ ਉਨ੍ਹਾਂ ਦੇ ਇਰਾਦੇ ਨੂੰ ਹੋਰ ਪੱਕਾ ਅਤੇ ਮਜ਼ਬੂਤ ਕਰ ਰਿਹਾ ਹੈ। ਬੇਰੋਜ਼ਗਾਰ ਟੈੱਟ ਪਾਸ ਅਧਿਆਪਕ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਇਹ ਸੰਘਰਸ਼ ਜਾਰੀ ਰੱਖਣਗੇ । ਇੱਥੇ ਇਹ ਗੱਲ ਅਤਿ ਜ਼ਿਕਰਯੋਗ ਹੈ ਕਿ ਬੀ. ਐੱਡ. ਬੇਰੋਜ਼ਗਾਰ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦਾ ਪੂਰੇ ਜ਼ਿਲ੍ਹੇ ਅੰਦਰ ਕਿਸੇ ਵੀ ਸਮਾਗਮ ਵਿੱਚ ਪੁੱਜਣ ’ਤੇ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਬੇਰੋਜ਼ਗਾਰ ਅਧਿਆਪਕ ਪੁਲਸ ਦੀ ਗ੍ਰਿਫ਼ਤ ਵਿੱਚ ਸਨ।  

ਇਹ ਵੀ ਪੜ੍ਹੋ : 2007 ਤੋਂ 2012 ਤੱਕ ਵਿਧਾਇਕ ਰਹੇ ਸਰਬਜੀਤ ਮੱਕੜ ਦੀ ਟਿਕਟ ਕੱਟਣ ਦਾ ਸ਼੍ਰੋਅਦ ਨੂੰ ਹੋ ਸਕਦੈ ਵੱਡਾ ਨੁਕਸਾਨ    

PunjabKesariPunjabKesari

PunjabKesari

PunjabKesari

ਇਹ ਵੀ ਪੜ੍ਹੋ : ਮੰਤਰੀ ਆਸ਼ੂ ਇਨ ਐਕਸ਼ਨ : 5 ਰਾਸ਼ਨ ਡਿਪੂਆਂ ਦੀ ਸਪਲਾਈ ਰੱਦ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News