ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਹੁਨਰ ਮੁਕਾਬਲਿਆਂ ਦੇ 142 ਜੇਤੂਆਂ ਦਾ ਸਨਮਾਨ

05/06/2022 1:54:34 AM

ਚੰਡੀਗੜ੍ਹ (ਰਮਨਜੀਤ) : ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐੱਸ. ਡੀ. ਐੱਮ.) ਵਲੋਂ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਰਾਜ ਹੁਨਰ ਮੁਕਾਬਲਿਆਂ ਦੇ 142 ਜੇਤੂਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ। ਡਾਇਰੈਕਟਰ ਜਨਰਲ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ-ਕਮ-ਮਿਸ਼ਨ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਪਤੀ ਉੱਪਲ ਨੇ ਦੱਸਿਆ ਕਿ ਪੀ. ਐੱਸ. ਡੀ. ਐੱਮ. ਨੇ ਅਗਸਤ 2021 ਵਿਚ ਵੱਖ-ਵੱਖ ਅਤਿ-ਆਧੁਨਿਕ ਸੰਸਥਾਵਾਂ ਵਿਚ 49 ਟ੍ਰੇਡਾਂ ਵਿਚ ਹੁਨਰ ਮੁਕਾਬਲੇ ਕਰਵਾਏ ਸਨ।

ਇਹ ਵੀ ਪੜ੍ਹੋ : ਮਾਨ ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ ਰਾਜਾ ਵੜਿੰਗ ਨੇ ਦਿੱਤਾ ਇਹ ਬਿਆਨ

ਇਨ੍ਹਾਂ 142 ਉਮੀਦਵਾਰਾਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਵਜੋਂ ਚੁਣਿਆ ਗਿਆ ਸੀ, ਜਿਨ੍ਹਾਂ ਵਿਚੋਂ ਹਰੇਕ ਹੁਨਰ ਦੇ ਚੋਟੀ ਦੇ 2 ਉਮੀਦਵਾਰਾਂ ਨੇ ਨਵੰਬਰ 2021 ਵਿਚ ਹੋਏ ਖੇਤਰੀ ਮੁਕਾਬਲਿਆਂ ਵਿਚ ਭਾਗ ਲਿਆ ਅਤੇ 12 ਉਮੀਦਵਾਰਾਂ ਨੇ 11 ਹੁਨਰਾਂ ਵਿਚ 12 ਤਗ਼ਮੇ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ 12 ਜੇਤੂਆਂ ਨੇ ਜਨਵਰੀ 2022 ਵਿਚ ਨਵੀਂ ਦਿੱਲੀ ਵਿਖੇ ਹੋਏ ਕੌਮੀ ਪੱਧਰ ਦੇ ਹੁਨਰ ਮੁਕਾਬਲਿਆਂ ਵਿਚ ਭਾਗ ਲਿਆ ਅਤੇ 8 ਉਮੀਦਵਾਰਾਂ ਨੇ ਤਗ਼ਮੇ ਜਿੱਤੇ। ਵਧੀਕ ਮਿਸ਼ਨ ਡਾਇਰੈਕਟਰ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਕੌਮੀ ਪੱਧਰ ਦੇ ਹੁਨਰ ਮੁਕਾਬਲਿਆਂ ਦੇ 8 ਜੇਤੂਆਂ ਨੂੰ ਅਕਤੂਬਰ ਵਿਚ ਸ਼ੰਘਾਈ (ਚੀਨ) ਵਿਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਿਆਂ ਵਾਸਤੇ ਤਿਆਰ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨਾਜਾਇਜ਼ ਕਬਜ਼ਿਆਂ 'ਤੇ ਪੰਜਾਬ ਸਰਕਾਰ ਦੀ ਕਾਰਵਾਈ, ਜਲੰਧਰ ਦੇ ਇਕ ਸਾਬਕਾ ਅਧਿਕਾਰੀ ਨੂੰ ਲਿਆ ਨਿਸ਼ਾਨਾ 'ਤੇ


Mukesh

Content Editor

Related News