ਜਲਾਲਾਬਾਦ ਵਿਖੇ ਅਕਾਲੀ ਤੇ ਕਾਂਗਰਸੀਆਂ ਵੱਲੋਂ ਕੀਤੀ ਗੁੰਡਾਗਰਦੀ ਨੇ ਉਨ੍ਹਾਂ ਦੀ ਹਾਰ ਨੂੰ ਕੀਤਾ ਜੱਗ ਜ਼ਾਹਿਰ: ਗੋਲਡੀ

Saturday, Feb 06, 2021 - 09:07 PM (IST)

ਜਲਾਲਾਬਾਦ ਵਿਖੇ ਅਕਾਲੀ ਤੇ ਕਾਂਗਰਸੀਆਂ ਵੱਲੋਂ ਕੀਤੀ ਗੁੰਡਾਗਰਦੀ ਨੇ ਉਨ੍ਹਾਂ ਦੀ ਹਾਰ ਨੂੰ ਕੀਤਾ ਜੱਗ ਜ਼ਾਹਿਰ: ਗੋਲਡੀ

ਜਲਾਲਾਬਾਦ, (ਨਿਖੰਜ,ਜਤਿੰਦਰ)- 14 ਫਰਵਰੀ ਨੂੰ ਪੰਜਾਬ ਭਰ ’ਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਚੋਣ ਆਖੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਾ ਹੈ। ਹਰੇਕ ਪਾਰਟੀ ਆਪਣੇ ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰਨ ਕੋਸ਼ਿਸ਼ਾਂ ਕਰ ਰਹੀ ਹੈ। ਜਿਸਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਜਲਾਲਾਬਾਦ ਦੇ 17 ਵਾਰਡਾਂ ’ਚ ਹਰੇਕ ਵਰਗ ਦੇ ਲੋਕਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਮੀਦਵਾਰਾਂ ਨੂੰ ਚੋਣ ਮੈਦਾਨ ’ਚ ਉਤਾਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵੱਲੋਂ ਉਮੀਦਵਾਰਾਂ ਲਈ ਕੀਤੇ ਜਾ ਰਹੇ ਚੋਣ ਪ੍ਰਚਾਰ ਨੂੰ ਜਲਾਲਾਬਾਦ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਜਲਾਲਾਬਾਦ ਦੇ ਆਗੂ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ 2 ਫਰਵਰੀ ਨੂੰ ਜਲਾਲਾਬਾਦ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਕਾਲੀ ਦਲ ਅਤੇ ਕਾਂਗਰਸੀਆਂ ਵੱਲੋਂ ਕੀਤੀ ਗਈ ਗੁੰਡਾਗਰਦੀ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਦੀ ਹਾਰ ਨੂੰ ਜੱਗ ਜ਼ਾਹਿਰ ਕਰ ਰਹੀ ਹੈ ਅਤੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੋਕ ਮੂੰਹ ਤੋੜ ਜਵਾਬ ਦੇਣਗੇ। ਕੰਬੋਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰੇਕ ਵਰਗ ਦੀ ਸਰਵਪੱਖੀ ਪਾਰਟੀ ਹੈ ਅਤੇ ਆਮ ਲੋਕਾਂ ’ਚੋਂ ਹੀ ਉਮੀਦਵਾਰਾਂ ਨੂੰ ਮੈਦਾਨ ’ਚ ਉਤਾਰਿਆ ਗਿਆ ਹੈ ਅਤੇ ਆਮ ਆਦਮੀ ਪਾਰਟੀ ਜਲਾਲਾਬਾਦ ’ਚ ਸਾਰੀਆਂ ਸ਼ੀਟਾਂ ’ਤੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਨਗਰ ਕੌਂਸਲ ਚੋਣਾਂ ’ਚ ਆਪਣਾ ਬੋਰਡ ਬਣਾਉਂਣ ’ਚ ਕਾਮਯਾਬ ਹੋਵੇਗੀ। ਗੋਲਡੀ ਕੰਬੋਜ ਨੇ ਕਿਹਾ ਕਿ ਜੇਕਰ ਅਕਾਲੀ ਦਲ ਅਤੇ ਕਾਂਗਰਸੀ ਪਾਰਟੀ ਨੇ ਵੋਟਾਂ ਵਾਲੇ ਦਿਨ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਾਰਟੀ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਭਰ ਤਿਆਰ ਹੈ। 
 


author

Bharat Thapa

Content Editor

Related News