ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
Wednesday, Sep 16, 2026 - 07:11 PM (IST)
ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਸਭ ਤੋਂ ਸੁਰੱਖਿਅਤ ਖੇਤਰ ਮੰਨੇ ਜਾਣ ਵਾਲੇ ਕੈਂਟ 'ਚ ਗੋਲ਼ੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦਰਅਸਲ ਕੈਂਟ ਦੇ ਮੁਹੱਲਾ ਨੰਬਰ-30 'ਚ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ। ਜਾਣਕਾਰੀ ਮੁਤਾਬਕ ਦੋ-ਪਹੀਆ ਵਾਹਨਾਂ 'ਤੇ ਸਵਾਰ 30 ਤੋਂ 35 ਨੌਜਵਾਨ ਦੇਰ ਰਾਤ ਸਾਢੇ 11 ਵਜੇ ਕੈਂਟ ਦੇ ਮੁਹੱਲਾ ਨੰਬਰ-30 'ਚ ਪਹੁੰਚੇ ਅਤੇ ਗਾਲ੍ਹਾਂ ਕੱਢਦੇ ਹੋਏ ਗੋਲ਼ੀਆਂ ਚਲਾਉਣ ਲੱਗ ਗਏ। ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਸੀ. ਸੀ. ਟੀ. ਵੀ. ਫੁਟੇਜ 'ਚ ਵਿਖਾਈ ਦੇ ਰਿਹਾ ਹੈ ਕਿ ਬੇਖ਼ੌਫ਼ ਹਮਲਾਵਰਾਂ ਨੇ 12 ਮਿੰਟ ਤੱਕ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ। ਗੋਲ਼ੀ ਲੱਗਣ ਨਾਲ ਕਾਰ ਅਤੇ ਦੋ ਐਕਟਿਵਾ ਖ਼ਰਾਬ ਹੋਈਆਂ ਹਨ।

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
ਗਨੀਮਤ ਰਹੀ ਕਿ ਇਸ ਹਮਲੇ 'ਚ ਕਿਸੇ ਨੂੰ ਗੋਲ਼ੀ ਨਹੀਂ ਲੱਗੀ। ਮੌਕੇ 'ਤੇ ਪਹੁੰਚ ਕੇ ਪੁਲਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਐੱਸ. ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਬੀਤੀ ਰਾਤ ਕੈਂਟੋਨਮੈਂਟ ਪੁਲਸ ਸਟੇਸ਼ਨ ਇਲਾਕੇ 'ਚ ਹੋਈ ਹੱਥੋਪਾਈ ਦੌਰਾਨ ਗੋਲ਼ੀਆਂ ਚੱਲਣ ਦੀ ਘਟਨਾ ਦੀ ਜਾਣਕਾਰੀ ਮਿਲੀ ਸੀ। ਸੂਚਨਾ ਮਿਲਣ 'ਤੇ ਪੁਲਸ ਤੁਰੰਤ ਘਟਨਾ ਸਥਾਨ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਇੱਕੋ ਜਗ੍ਹਾ 'ਤੇ ਰਹਿਣ ਵਾਲੇ ਲੋਕਾਂ ਜਾਂ ਉਨ੍ਹਾਂ ਦੇ ਜਾਣ-ਪਛਾਣ ਵਾਲਿਆਂ ਵਿਚਕਾਰ ਹੋਈ ਝੜਪ ਦਾ ਨਤੀਜਾ ਸੀ। ਪੁਲਸ ਨੇ ਇਸ 'ਚ ਸ਼ਾਮਲ ਲੋਕਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ 'ਚ ਸ਼ਾਮਲ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।




ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
