ਮੋਹਾਲੀ 'ਚ ਗੁੰਡਾਗਰਦੀ, ਨਿਹੰਗ ਬਾਣੇ 'ਚ ਆਏ ਵਿਅਕਤੀਆਂ ਨੇ ਕੁੱਟ 'ਤੇ ਦੁਕਾਨਦਾਰ
Sunday, Sep 29, 2024 - 02:04 PM (IST)
ਖਰੜ (ਅਮਰਦੀਪ/ਰਣਬੀਰ)- ਖਰੜ ਵਿਖੇ ਨਿਹੰਗਾਂ ਦੇ ਬਾਣੇ ’ਚ ਆਏ ਦੋ ਸ਼ਰਾਰਤੀ ਵਿਅਕਤੀਆਂ ਨੇ ਲਾਂਡਰਾਂ ਰੋਡ ਖਰੜ ਤੋਂ ਲੈ ਕੇ ਬੱਸ ਸਟੈਂਡ ਖਰੜ ਤੱਕ ਗੁੰਡਾਂਗਰਦੀ ਦਾ ਨੰਗਾ ਨਾਚ ਕੀਤਾ। ਸ਼ਰਾਰਤੀ ਵਿਅਕਤੀਆਂ ਨੇ ਤੰਬਾਕੂਨੁਮਾ ਚੀਜ਼ਾਂ ਵੇਚਦੇ ਦੁਕਾਨਦਾਰਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਦਾ ਸਾਮਾਨ ਨਾਲਿਆਂ ’ਚ ਸੁੱਟ ਗਏ ਪਰ ਕਿਸੇ ਵੀ ਵਿਅਕਤੀ ਦੀ ਉਨ੍ਹਾਂ ਨੂੰ ਫੜਨ ਦੀ ਹਿੰਮਤ ਨਹੀਂ ਪਈ। ਹਮਲਾਵਾਰਾਂ ਨੇ ਪਹਿਲਾਂ ਲਾਂਡਰਾਂ ਰੋਡ ’ਤੇ ਦੁਕਾਨਦਾਰ ਦੀ ਕੁੱਟਮਾਰ ਕੀਤੀ, ਜਦੋਂ ਦੁਕਾਨਦਾਰ ਆਪਣਾ ਸਾਮਾਨ ਲੈ ਕੇ ਉਥੋਂ ਭੱਜਣ ਲੱਗਾ ਤਾਂ ਉਸ ਦਾ ਪਿੱਛਾ ਕਰਕੇ ਉਸ ਦੀ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ
ਇਸੀ ਦੌਰਾਨ ਹਮਲਾਵਰ ਮਸ਼ਹੂਰ ਮਠਿਆਈ ਦੀ ਦੁਕਾਨ ਦੇ ਅੰਦਰ ਦਾਖ਼ਲ ਹੋ ਕੇ ਕਾਊਂਟਰ ’ਤੇ ਖੜ੍ਹੇ ਸੇਲਜ਼ਮੈਨ ਦੀ ਕੁੱਟਮਾਰ ਕਰਨ ਲੱਗ ਪਏ ਇਹ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ। ਇਸ ਦੌਰਾਨ ਉਹ ਬੱਸ ਸਟੈਂਡ ਵੱਲ ਵੱਧਦੇ ਹੋਏ ਕਈ ਦੁਕਾਨਦਾਰਾਂ ਦਾ ਸਾਮਾਨ ਨਾਲਿਆਂ ’ਚ ਸੁੱਟਦੇ ਹੋਏ ਚਲੇ ਗਏ ਅਤੇ ਖਰੜ ਬੱਸ ਸਟੈਂਡ ਦੇ ਨੇੜੇ ਅਨਿਲ ਕੁਮਾਰ ਦੁਕਾਨਦਾਰ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਤੰਬਾਕੂਨੁਮਾ ਸਾਮਾਨ ਨਾਲਿਆਂ ’ਚ ਸੁੱਟ ਕੇ ਉਸ ਦੇ ਗੱਲੇ ’ਚ ਪਏ 15000 ਰੁਪਏ ਲੈ ਕੇ ਮੌਕੇ ’ਤੇ ਫ਼ਰਾਰ ਹੋ ਗਏ। ਖਰੜ ਦੀਆਂ ਕਈ ਹਿੰਦੂ ਜਥੇਬੰਦੀਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸ਼ਹਿਰ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਵਾਂਗੇ : ਡੀ.ਐੱਸ.ਪੀ.
ਇਸ ਸਬੰਧੀ ਗੱਲਬਾਤ ਕਰਦਿਆਂ ਡੀ. ਐੱਸ. ਪੀ .ਕਰਨ ਸਿੰਘ ਸੰਧੂ ਨੇ ਆਖਿਆ ਕਿ ਇਸ ਮਾਮਲੇ ਦੀ ਪੁਲਸ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕੀਤਾ ਜਾਵੇਗਾ। ਖਰੜ ਸ਼ਹਿਰ ’ਚ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ, ਕਲਯੁਗੀ ਪਿਓ ਨੇ ਗਲ਼ਾ ਘੁੱਟ ਕੇ ਮਾਰ ਦਿੱਤੀ 9 ਸਾਲ ਦੀ ਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ