ਸ੍ਰੀ ਹਰਿਮੰਦਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਤਸਵੀਰਾਂ ਕਰਵਾਉਣ ਦੇ ਨਾਂ ''ਤੇ ਨੌਜਵਾਨਾਂ ਦੀ ਕੀਤੀ ਕੁੱਟਮਾਰ

05/14/2023 11:45:44 PM

ਅੰਮ੍ਰਿਤਸਰ (ਜਸ਼ਨ) : ਸ੍ਰੀ ਹਰਿਮੰਦਰ ਸਾਹਿਬ ਨੇੜੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੀ ਸ਼ਨੀਵਾਰ ਨੂੰ ਕੁਝ ਫੋਟੋਗ੍ਰਾਫਰਾਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਕੁੱਟਮਾਰ ਕਰ ਦਿੱਤੀ, ਜਿਸ ਵਿੱਚ 6 ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਸ਼ਨੀਵਾਰ ਤੇ ਐਤਵਾਰ ਛੁੱਟੀ ਹੋਣ ਕਾਰਨ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ। ਦੂਜੇ ਪਾਸੇ ਛੁੱਟੀ ਵਾਲੇ ਦਿਨ ਇਹ ਫੋਟੋਗ੍ਰਾਫਰ ਵੀ ਵੱਡੀ ਗਿਣਤੀ ’ਚ ਮੌਜੂਦ ਰਹਿੰਦੇ ਹਨ ਅਤੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ’ਤੇ ਜ਼ਬਰਦਸਤੀ ਉਨ੍ਹਾਂ ਦੀਆਂ ਫੋਟੋਆਂ ਖਿੱਚਣ ਲਈ ਦਬਾਅ ਪਾਉਂਦੇ ਹਨ।

ਇਹ ਵੀ ਪੜ੍ਹੋ : ਕਰਨਾਟਕ ਦੇ ਮੁੱਖ ਮੰਤਰੀ ਨੂੰ ਲੈ ਕੇ ਫਸਿਆ ਪੇਚ, ਵਿਧਾਇਕਾਂ ਨੇ ਕਾਂਗਰਸ ਪ੍ਰਧਾਨ 'ਤੇ ਛੱਡਿਆ ਫ਼ੈਸਲਾ

ਸ਼ਨੀਵਾਰ ਨੂੰ ਹੋਈ ਲੜਾਈ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋਈ, ਜਿਸ ਵਿੱਚ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਦਿਆਂ ਦੇਖਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਜ਼ਖਮੀ ਨੌਜਵਾਨ ਅੰਬਾਲਾ ਸ਼ਹਿਰ ਦੇ ਰਹਿਣ ਵਾਲੇ ਹਨ। ਇਨ੍ਹਾਂ ਨੌਜਵਾਨਾਂ ਨੇ ਕਿਹਾ ਕਿ ਉਹ ਦੇਰ ਰਾਤ ਇੱਥੇ ਪਹੁੰਚੇ ਅਤੇ ਦਰਬਾਰ ਸਾਹਿਬ ਦੇ ਗਲਿਆਰੇ 'ਚ ਘੁੰਮ ਰਹੇ ਕੁਝ ਫੋਟੋਗ੍ਰਾਫਰਾਂ ਨੇ ਉਨ੍ਹਾਂ ਨੂੰ ਫੋਟੋਆਂ ਖਿੱਚਣ ਲਈ ਮਜਬੂਰ ਕਰਨਾ ਸ਼ੁਰੂ ਕਰ ਦਿੱਤਾ। ਨੌਜਵਾਨਾਂ ਨੇ ਫੋਟੋਗ੍ਰਾਫਰਾਂ ਨੂੰ ਕਈ ਵਾਰ ਕਿਹਾ ਕਿ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ ਤਾਂ ਫੋਟੋਗ੍ਰਾਫਰਾਂ ਨੇ ਉਨ੍ਹਾਂ ਨਾਲ ਦੁਰਵਿਵਹਾਰ ਕਰਦਿਆਂ ਹਮਲਾ ਕਰ ਦਿੱਤਾ, ਜਿਸ ਵਿੱਚ 6 ਸ਼ਰਧਾਲੂ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : ਅਜਬ-ਗਜ਼ਬ : ਪੁਲਾੜ ’ਚ ਖੁੱਲ੍ਹ ਰਿਹੈ ਸ਼ਾਨਦਾਰ ਰੈਸਟੋਰੈਂਟ, ਉੱਡਦੇ ਹੋਏ ਖਾ ਸਕੋਗੇ ਖਾਣਾ

ਇਸ ਸਬੰਧੀ ਨੌਜਵਾਨਾਂ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਪੁਲਸ ਅਧਿਕਾਰੀ ਦਾ ਕਹਿਣਾ ਸੀ ਕਿ ਇਹ ਫੋਟੋਗ੍ਰਾਫਰ ਅਕਸਰ ਇੱਥੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਤੰਗ-ਪ੍ਰੇਸ਼ਾਨ ਕਰਦੇ ਹਨ, ਜਿਸ ਕਾਰਨ ਗੁਰੂ ਨਗਰੀ ਦਾ ਅਕਸ ਖਰਾਬ ਹੋ ਰਿਹਾ ਹੈ। ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਪਰਮਜੀਤ ਸਿੰਘ ਦਾ ਕਹਿਣਾ ਹੈ ਕਿ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਮਾਮਲਾ ਅੰਮ੍ਰਿਤਸਰ ਦੇ ਅਕਸ ਨਾਲ ਜੁੜਿਆ ਹੋਇਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh