ਪੰਜਾਬ ''ਚ ਸਨਸਨੀਖੇਜ਼ ਵਾਰਦਾਤ ; ਪੁੱਤ ਨੂੰ ਪਤੰਗ ਦਿਵਾਉਣ ਗਏ ਪਿਓ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
Sunday, Feb 02, 2025 - 07:47 PM (IST)
ਬਠਿੰਡਾ (ਵੈੱਬਡੈਸਕ)- ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇਕ ਬੇਹੱਦ ਸਨਸੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਪਣੇ ਪੁੱਤਰ ਨੂੰ ਪਤੰਗ ਦਿਵਾਉਣ ਗਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਦਾ ਹੈ, ਜਿੱਥੋਂ ਦੇ ਰਹਿਣ ਵਾਲੇ ਸੁਖਰਾਜ ਸਿੰਘ ਆਪਣੇ ਪੁੱਤ ਨੂੰ ਦੁਕਾਨ ਤੋਂ ਪਤੰਗ ਦਿਵਾਉਣ ਲਈ ਗਿਆ ਸੀ ਤਾਂ ਇਸ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ।
ਇਸ ਮਗਰੋਂ ਗੰਭੀਰ ਹਾਲਤ 'ਚ ਸੁਖਰਾਜ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 4 ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਸੰਘਣੀ ਧੁੰਦ ਕਾਰਨ 2 ਘਰਾਂ 'ਚ ਵਿਛ ਗਏ ਸੱਥਰ, ਜੀਜਾ-ਸਾਲੇ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e