ਟਾਂਡਾ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ

Wednesday, Oct 07, 2026 - 02:18 PM (IST)

ਟਾਂਡਾ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ

ਟਾਂਡਾ ਉੜਮੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਟਾਂਡਾ-ਹੁਸ਼ਿਆਰਪੁਰ ਸੜਕ ਤੇ ਪਿੰਡ ਕਲੋਏ  ਨਜਦੀਕ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸੁਖਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪੰਡੋਰੀ ਵਜੋਂ ਹੋਈ ਹੈ। ਇਹ ਹਾਦਸਾ ਸਵੇਰੇ ਕਰੀਬ 6 ਵਜੇ ਉਸ ਸਮੇਂ ਵਾਪਰਿਆ ਜਦੋਂ ਸੁਖਵਿੰਦਰ ਸਿੰਘ ਪਿੰਡ ਪੰਡੋਰੀ ਤੋਂ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ ਕਿ ਅਚਾਨਕ ਹੀ ਸੜਕ 'ਤੇ ਖੜ੍ਹੇ ਟਰੱਕ 'ਚ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਟਕਰਾ ਗਿਆ।

ਹਾਦਸਾ ਇੰਨਾ ਭਿਆਨਕ ਸੀ ਕਿ ਸੁਖਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਇਸ ਸਬੰਧੀ ਥਾਣਾ ਚੌਂਕੀ ਅੱਡਾ  ਸਰਾਂ ਦੇ ਇੰਚਾਰਜ ਏ. ਐੱਸ. ਆਈ. ਸੁਰਿੰਦਰ ਪਾਲ ਸਿੰਘ ਅਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News