ਕਾਠਗੜ ''ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ! ਦੋ ਵਿਅਕਤੀਆਂ ਦੀ ਦਰਦਨਾਕ ਮੌਤ

Thursday, Aug 13, 2026 - 02:49 PM (IST)

ਕਾਠਗੜ ''ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ! ਦੋ ਵਿਅਕਤੀਆਂ ਦੀ ਦਰਦਨਾਕ ਮੌਤ

ਕਾਠਗੜ੍ਹ (ਰਾਜੇਸ਼)- ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਰਾਏਪੁਰ ਮਾਜਰਾ ਵਿਖੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਚਸ਼ਮਦੀਦ ਗੁਰਮੁੱਖ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਰਾਏਪੁਰ ਮਾਜਰਾ ਨੇ ਦੱਸਿਆ ਕਿ ਲੰਘੀ 11 ਅਗਸਤ ਦੀ ਸ਼ਾਮ ਕਰੀਬ ਸਾਢੇ 7 ਵਜੇ ਉਸ ਦਾ ਤਾਇਆ ਅਵਤਾਰ ਸਿੰਘ ਪੁੱਤਰ ਨਾਥ ਸਿੰਘ ਅਤੇ ਕਰਨੈਲ ਸਿੰਘ ਪੁੱਤਰ ਜੋਗਿੰਦਰ ਸਿੰਘ ਦੋਵੇਂ ਵਾਸੀ ਪਿੰਡ ਰਾਏਪੁਰ ਮਾਜਰਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ। 

ਇਹ ਵੀ ਪੜ੍ਹੋ: ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼

PunjabKesari

ਮੋਟਰਸਾਈਕਲ ਨੂੰ ਕਰਨੈਲ ਸਿੰਘ ਚਲਾ ਰਿਹਾ ਸੀ ਜਦਕਿ ਅਵਤਾਰ ਸਿੰਘ ਪਿੱਛੇ ਬੈਠਾ ਸੀ। ਜਦੋਂ ਉਹ ਪਿੰਡ ਰਾਏਪੁਰ ਵਿਚ ਗੁਰਚਰਨ ਸਿੰਘ ਦੇ ਘਰ ਕੋਲ ਪਹੁੰਚੇ ਤਾਂ ਪਿੰਡ ਰਾਏਪੁਰ ਮਾਜਰਾ ਦੀ ਸਾਈਡ ਤੋਂ ਇਕ ਚਿੱਟੇ ਰੰਗ ਦੀ ਬਲੇਨੋ ਕਾਰ ਬਹੁਤ ਹੀ ਤੇਜ਼ ਰਫ਼ਤਾਰ ਨਾਲ ਆਈ ਅਤੇ ਕਾਰ ਚਾਲਕ ਨੇ ਗਲਤ ਸਾਈਡ 'ਤੇ ਕਾਰ ਲਿਆ ਕੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ, ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਮੋਟਰਸਾਈਕਲ ਅਤੇ ਉਸ 'ਤੇ ਸਵਾਰਾਂ ਨੂੰ 100 ਮੀਟਰ ਤੱਕ ਘੜੀਸਦੀ ਹੋਈ ਕਾਫ਼ੀ ਦੂਰ ਖੇਤਾਂ ਵੱਲ ਲੈ ਗਈ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ ਤੋਂ ਬਾਅਦ ਕਾਰ ਪਪੂਲਰਾਂ ਦੇ ਬੂਟਿਆਂ ਨੂੰ ਤੋੜਦੀ ਹੋਈ ਇਕ ਦਰਖ਼ਤ ਨਾਲ ਟਕਰਾ ਕੇ ਪੁੱਠੀ ਹੋ ਗਈ।

PunjabKesari

ਇਹ ਵੀ ਪੜ੍ਹੋ: ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70 ਹਜ਼ਾਰ ਡਾਲਰ

ਸ਼ਿਕਾਇਤ ਕਰਤਾ ਗੁਰਮੁੱਖ ਸਿੰਘ ਨੇ ਦੱਸਿਆ ਕਿ ਜਦੋਂ ਕਾਰ ਚਾਲਕ ਗੱਡੀ ਵਿਚੋਂ ਬਾਹਰ ਨਿਕਲਿਆ ਤਾਂ ਉਸ ਨੇ ਉਸ ਦੀ ਪਛਾਣ ਗੁਰਜੰਟ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਜੱਸੜਾਂ ਥਾਣਾ ਚਮਕੌਰ ਸਾਹਿਬ ਵਜੋਂ ਕੀਤੀ। ਹਾਦਸੇ ਤੋਂ ਬਾਅਦ ਗੁਰਜੰਟ ਸਿੰਘ ਖੇਤਾਂ ਦੇ ਰਸਤੇ ਮੌਕੇ ਤੋਂ ਫ਼ਰਾਰ ਹੋ ਗਿਆ। ਗੁਰਮੁੱਖ ਸਿੰਘ ਨੇ ਤੁਰੰਤ ਸਵਾਰੀ ਦਾ ਪ੍ਰਬੰਧ ਕਰਕੇ ਆਪਣੇ ਤਾਏ ਅਵਤਾਰ ਸਿੰਘ ਅਤੇ ਕਰਨੈਲ ਸਿੰਘ ਨੂੰ ਸਰਕਾਰੀ ਹਸਪਤਾਲ ਬਲਾਚੌਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਹਾਦਸੇ ਵਿਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਹਾਦਸੇ ਦੇ ਦੋਸ਼ੀ ਕਾਰ ਚਾਲਕ ਗੁਰਜੰਟ ਸਿੰਘ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News