ਨੌਜਵਾਨ ਨੇ ਆਰਥਿਕ ਤੰਗੀ ਕਾਰਨ ਚੁੱਕਿਆ ਖ਼ੌਫਨਾਕ ਕਦਮ

Thursday, Apr 07, 2022 - 06:14 PM (IST)

ਨੌਜਵਾਨ ਨੇ ਆਰਥਿਕ ਤੰਗੀ ਕਾਰਨ ਚੁੱਕਿਆ ਖ਼ੌਫਨਾਕ ਕਦਮ

ਸ਼ਹਿਣਾ (ਧਰਮਿੰਦਰ ਸਿੰਘ ਧਾਲੀਵਾਲ) : ਬਲਾਕ ਸ਼ਹਿਣਾ ਦੇ ਪਿੰਡ ਸੁੱਖਪੁਰਾ ਮੌੜ ਦੇ ਇਕ ਨੌਜਵਾਨ ਨੇ ਅੱਜ ਸਵੇਰੇ ਪਿੰਡ ਦੀਆਂ ਕਬਰਾਂ ’ਚ ਜਾ ਕੇ ਆਪਣੇ ਆਪ ਨੂੰ ਤੇਲ ਛਿੜਕ ਕੇ ਅੱਗ ਲਾ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ 30 ਸਾਲਾ ਨੌਜਵਾਨ ਇਕ ਲੱਕੜ ਕਾਰੀਗਰ ਸੀ, ਜਿਸ ਨੂੰ ਜ਼ਖ਼ਮੀ ਹਾਲਤ ’ਚ ਤਪਾ ਦੇ ਸਰਕਾਰੀ ਹਸਪਤਾਲ ’ਚੋਂ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅੱਗ ਲਾਉਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਜਾਣਕਾਰੀ ਅਨੁਸਾਰ ਪਰਿਵਾਰ ਦੇ ਆਰਥਿਕ ਹਾਲਾਤ ਠੀਕ ਨਹੀਂ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ CM ਭਗਵੰਤ ਮਾਨ ਦੀ ਸ਼੍ਰੋਮਣੀ ਕਮੇਟੀ ਨੂੰ ਅਪੀਲ


author

Manoj

Content Editor

Related News