ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
Monday, Jul 27, 2026 - 06:11 PM (IST)
ਮੋਗਾ (ਆਜ਼ਾਦ) : ਬੀਤੀ 23 ਜੁਲਾਈ ਨੂੰ ਲੋਪੋਂ-ਮੀਨੀਆਂ ਵਿਚਕਾਰ ਤੇਜ਼ ਰਫਤਾਰ ਫਾਰਚੂਨਰ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਬਜ਼ੁਰਗ ਸੁਖਮੰਦਰ ਸਿੰਘ (60) ਨਿਵਾਸੀ ਪਿੰਡ ਮੀਨੀਆਂ ਦੀ ਲੁਧਿਆਣਾ ਦੇ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਪੋਂ ਪੁਲਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਸੁਖਮੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਜਦੋਂ ਉਹ ਲੋਪੋਂ ਤੋਂ ਮੀਨੀਆਂ ਵਿਚਕਾਰ ਪੁੱਜਾ ਤਾਂ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਟੱਕਰ ਮਾਰੀ।
ਇਸ ਹਾਦਸੇ ਵਿਚ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਬੇਟੇ ਹਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਫਾਰਚੂਰਨ ਗੱਡੀ ਦੇ ਚਾਲਕ ਖਿਲਾਫ ਥਾਣਾ ਬੱਧਨੀ ਕਲਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਮੰਦਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਣਪਛਾਤੇ ਫਾਰਚੂਰਨ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ।
