ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਂ-ਪੁੱਤ ਦੀ ਮੌਤ
Thursday, Jul 16, 2026 - 05:01 PM (IST)
ਪਟਿਆਲਾ (ਬਲਜਿੰਦਰ) : ਕਾਰ ਡਰਾਇਵਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਬਬਲੇਸ਼ ਕੌਰ ਪਤਨੀ ਸੋਨੀ ਵਾਸੀ ਪਿੰਡ ਕਾਲਵਾ ਥਾਣਾ ਅਨਾਜ ਮੰਡੀ ਪਟਿਆਲਾ ਦੀ ਸ਼ਿਕਾਇਤ ’ਤੇ ਕਾਰ ਡਰਾਇਵਰ ਗੁਰਵਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਹਸਨਪੁਰ ਪਰੋਹਤਾਂ ਥਾਣਾ ਅਨਾਜ ਮੰਡੀ ਪਟਿਆਲਾ ਦੇ ਖਿਲਾਫ 281, 106(1) ਬੀ.ਐਨ.ਐਸ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਬਲੇਸ਼ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਤੀ ਅਤੇ ਸੱਸ ਕਰਨੈਲ ਕੌਰ ਮੋਟਰਸਾਇਕਲ ’ਤੇ ਸਵਾਰ ਹੋ ਕੇ ਪਿੰਡ ਸੁਨਿਆਰਹੇੜੀ ਦੇ ਕੋਲ ਜਾ ਰਹੇ ਸਨ ਤਾਂ ਉਕਤ ਕਾਰ ਡਰਾਇਵਰ ਨੇ ਆਪਣੀ ਕਾਰ ਤੇਜ਼ ਰਫਤਾਰ ਨਾਲ ਲਿਆ ਕੇ ਉਨ੍ਹਾਂ ਵਿਚ ਮਾਰੀ। ਇਸ ਹਾਦਸੇ ਵਿਚ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਦੋਵਾਂ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
