ਕਹਿਰ ਓ ਰੱਬਾ: ਭਿਆਨਕ ਹਾਦਸੇ ਨੇ ਲਈ ਜਾਨ, ਸੜਕ 'ਤੇ ਵਿੱਛੀਆਂ ਲਾਸ਼ਾਂ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Monday, Dec 01, 2025 - 01:04 PM (IST)
ਬਟਾਲਾ (ਸਾਹਿਲ, ਯੋਗੀ): ਬੀਤੀ ਦੇਰ ਰਾਤ ਵੱਖ-ਵੱਖ ਸੜਕ ਹਾਦਸਿਆਂ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਪਿੰਡ ਭੁੱਲਰ ਗਾਦੜੀਆਂ ਨੇੜੇ ਮੋਟਰਸਾਈਕਲਾਂ ਦੀ ਆਪਸੀ ਭਿਆਨਕ ਟੱਕਰ ਚ ਦੋ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕੁਲਵੰਤ ਲਾਲ (55) ਪੁੱਤਰ ਗੁਲਜਾਰ ਲਾਲ ਵਾਸੀ ਗਾਦੜੀਆਂ ਅਤੇ ਗੁਰਪ੍ਰੀਤ ਉਰਫ ਸਾਜਨ (25 ) ਪੁੱਤਰ ਹੰਸ ਰਾਜ ਵਾਸੀ ਵਿੰਝਵਾਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕੁਲਵੰਤ ਲਾਲ ਦੇ ਭਤੀਜੇ ਨੇ ਦੱਸਿਆ ਕਿ ਉਸ ਦਾ ਤਾਇਆ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ ਕਿ ਇੱਕ ਹੋਰ ਮੋਟਰਸਾਈਕਲ ਨਾਲ ਸੂਏ ਪੁੱਲ ਭੁੱਲਰ ਗਾਦੜੀਆਂ ਨੇੜੇ ਇਸਦੀ ਆਪਸ ’ਚ ਭਿਆਨਕ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਟੱਕਰ ਇੰਨ੍ਹੀਂ ਭਿਆਨਕ ਸੀ ਕਿ ਦੋਵਾਂ ਮੋਟਰਸਾਈਕਲਾਂ ਦੇ ਪਰਖੱਚੇ ਉੱਡ ਗਏ। ਉਹਨਾਂ ਦੱਸਿਆ ਕਿ ਜਦੋਂ ਸਿਵਲ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਨੇ ਉਸਦੇ ਤਾਏ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸੇ ਟੱਕਰ 'ਚ ਦੂਸਰੇ ਮੋਟਰਸਾਈਕਲ ਸਵਾਰ ਗੁਰਪ੍ਰੀਤ ਉਰਫ ਸਾਜਨ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ। ਸਿਵਲ ਹਸਪਤਾਲ ਬਟਾਲਾ ਦੇ ਐਮਰਜੈਂਸੀ ਵਾਰਡ ਦੇ ਡਾਕਟਰ ਸਾਹਿਲ ਨੇ ਦੱਸਿਆ ਕਿ ਉਕਤ ਐਕਸੀਡੈਂਟ ਦੇ ਮਾਮਲੇ ’ਚ ਦੋਵਾਂ ਨੂੰ ਜਦ ਹਸਪਤਾਲ ਲਿਆਂਦਾ ਗਿਆ ਤਾਂ ਉਹਨਾਂ ਦੀ ਮੌਤ ਹੋ ਚੁੱਕੀ ਸੀ। ਉਹਨਾਂ ਦੱਸਿਆ ਕਿ ਇਸ ਸਬੰਧੀ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੋਰਚਰੀ ਹਾਊਸ 'ਚ ਰਖਵਾ ਦਿੱਤਾ ਗਿਆ ਹੈ ਅਤੇ ਸੰਬੰਧਿਤ ਥਾਣੇ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਧਰ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਹੈ। ਦੋਵਾਂ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰ ਗਹਿਰੇ ਸਦਮੇ ’ਚ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ ਪੁਲਸ ਸਟੇਸ਼ਨ ਦੇ ਬਾਹਰ ਗ੍ਰੇਨੇਡ ਸੁੱਟਣ ਵਾਲਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ
ਇਸੇ ਤਰ੍ਹਾਂ, ਹੀ ਅੰਮ੍ਰਿਤਸਰ ਪਠਾਨਕੋਟ ਹਾਈਵੇ ਨੇੜੇ ਵਾਪਰੇ ਇਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬੀਰਾ ਮਸੀਹ ਪੁੱਤਰ ਰੱਖੋ ਮਸੀਹ ਵਾਸੀ ਛੋਟੇਪੁਰ ਕਿਸੇ ਕੰਮ ਲਈ ਬਹਾਦਰਪੁਰ ਨਜ਼ਦੀਕ ਜਾ ਰਿਹਾ ਸੀ ਤਾਂ ਅਣਪਛਾਤੇ ਵਾਹਨ ਨਾਲ ਟਕਰਾਅ ਜਾਣ 'ਤੇ ਇਸ ਦੀ ਮੌਤ ਹੋ ਗਈ I ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਨੇ ਬੀਰਾ ਮਸੀਹ ਦੀ ਲਾਸ਼ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤੀI
ਇਹ ਵੀ ਪੜ੍ਹੋ- ਪੰਜਾਬ ਦੇ ਆਉਣ ਵਾਲੇ 7 ਦਿਨਾਂ ਦੀ ਜਾਣੋ Weather Update, ਇਨ੍ਹਾਂ ਜ਼ਿਲ੍ਹਿਆਂ 'ਚ...
