ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਕੰਮ ਤੋਂ ਆ ਰਹੇ ਨੌਜਵਾਨ ਦੀ ਦਰਦਨਾਕ ਮੌਤ
Tuesday, Oct 07, 2025 - 02:09 PM (IST)

ਤਰਨਤਾਰਨ: ਅੰਮ੍ਰਿਤਸਰ-ਬਠਿੰਡਾ ਐਨ.ਐਚ.-54 ਹਾਈਵੇ 'ਤੇ ਇਨੋਵਾ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋਈ, ਜਿਸ ਵਿਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (ਉਮਰ ਲਗਭਗ 35 ਸਾਲ), ਪੁੱਤਰ ਜਸਬੀਰ ਸਿੰਘ, ਵਾਸੀ ਮਰਾਣਾ ਵਜੋਂ ਹੋਈ ਹੈ। ਉਹ ਹਲਵਾਈ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਵੱਡੇ ਹੁਕਮ
ਮਿਲੀ ਜਾਣਕਾਰੀ ਮੁਤਾਬਕ, ਅੱਜ ਸਵੇਰੇ ਲਵਪ੍ਰੀਤ ਸਿੰਘ ਪੈਲਸ ਵਿੱਚ ਕੰਮ ਮੁਕਾ ਕੇ ਘਰ ਵਾਪਸ ਜਾ ਰਿਹਾ ਸੀ ਕਿ ਅਚਾਨਕ ਪਿੱਛੋਂ ਆ ਰਹੀ ਇਨੋਵਾ ਕਾਰ (ਨੰਬਰ PB02BW0004) ਨੇ ਜ਼ੋਰਦਾਰ ਟੱਕਰ ਮਾਰੀ। ਟੱਕਰ ਇੰਨੀ ਭਿਆਨਕ ਸੀ ਕਿ ਮ੍ਰਿਤਕ ਕੁਝ ਦੂਰ ਤੱਕ ਕਾਰ ਦੇ ਨਾਲ ਘਸਿਟਦਾ ਗਿਆ ਅਤੇ ਮੌਕੇ 'ਤੇ ਹੀ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਲਵਪ੍ਰੀਤ ਸਿੰਘ ਗਰੀਬ ਪਰਿਵਾਰ ਨਾਲ ਸੰਬੰਧਿਤ ਸੀ। ਉਸਦੇ ਪਿੱਛੇ ਇੱਕ ਛੋਟਾ ਬੱਚਾ ਅਤੇ ਬਿਮਾਰ ਪਤਨੀ ਰਹਿ ਗਏ ਹਨ। ਇਹ ਹਾਦਸਾ ਪਰਿਵਾਰ ਲਈ ਵੱਡਾ ਸਦਮਾ ਸਾਬਤ ਹੋਇਆ ਹੈ। ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਚੁੱਕੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 6, 7 ਤੇ 8 ਅਕਤੂਬਰ ਤੱਕ ਜਾਰੀ ਹੋਏ ਵੱਡੇ ਹੁਕਮ, ਇਹ ਦੁਕਾਨਾਂ ਰਹਿਣਗੀਆਂ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8