ਜਲੰਧਰ ''ਚ ਫਲਾਈਓਵਰ ''ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ

Monday, Oct 19, 2026 - 05:47 PM (IST)

ਜਲੰਧਰ ''ਚ ਫਲਾਈਓਵਰ ''ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ

ਜਲੰਧਰ (ਸੋਨੂੰ)- ਜਲੰਧਰ ਵਿਖੇ ਬੱਸ ਸਟੈਂਡ ਨੇੜੇ ਫਲਾਈਓਵਰ 'ਤੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਕ ਤੋਂ ਬਾਅਦ ਇਕ 3 ਗੱਡੀਆਂ ਦੀ ਆਪਸ 'ਚ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਫਲਾਈਓਵਰ 'ਤੇ ਲੰਬਾ ਜਾਮ ਲੱਗ ਗਿਆ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ ਦਿੰਦੇ ਟ੍ਰੈਫਿਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਫਲਾਈਓਵਰ 'ਤੇ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਇਹ ਹਾਦਸਾ ਵਾਪਰਿਆ। ਬੱਸ ਦੀ ਬ੍ਰੇਕ ਫੇਲ੍ਹ ਹੋਣ ਨਾਲ ਬੱਸ ਰਿਵਰਸ ਹੋ ਗਈ ਅਤੇ 3 ਕਾਰਾਂ 'ਚ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਇਕ ਕਾਰ ਨੂੰ ਮਹਿਲਾ ਚਲਾ ਰਹੀ ਸੀ ਅਤੇ ਅਚਾਨਕ ਗੱਡੀ ਦਾ ਸੰਤੁਲਨ ਵਿਗੜ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਟ੍ਰੈਫਿਕ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਬੱਸ ਨੂੰ ਸੜਕ ਤੋਂ ਹਟਾ ਕੇ ਸਾਈਡ 'ਤੇ ਖੜ੍ਹਾ ਕਰਵਾਇਆ ਅਤੇ ਜਾਮ ਨੂੰ ਖੁੱਲ੍ਹਵਾਇਆ। ਪੁਲਸ ਮੁਤਾਬਕ ਇਸ ਹਾਦਸੇ 'ਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਵਾਹਨ ਚਾਲਕਾਂ ਨੂੰ ਥਾਣੇ ਲਿਜਾਇਆ ਗਿਆ ਹੈ, ਜਿੱਥੇ ਥਾਣਾ ਇੰਚਾਰਜ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ ਨਿੱਜੀ ਮੁਲਾਕਾਤ ਕਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News