ਬਰਨਾਲਾ-ਚੰਡੀਗੜ੍ਹ ਹਾਈਵੇਅ 'ਤੇ ਭਿਆਨਕ ਹਾਦਸਾ! ਕਾਰਾਂ ਦੇ ਉੱਡੇ ਪਰਖੱਚੇ, ਤਿੰਨ ਜਣਿਆਂ ਦੀ ਮੌਤ
Tuesday, Oct 14, 2025 - 09:38 PM (IST)

ਬਰਨਾਲਾ (ਪੁਨੀਤ ਮਾਨ) : ਅੱਜ ਦੇਰ ਸ਼ਾਮ ਬਰਨਾਲਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਧਨੌਲਾ ਰੋਡ 'ਤੇ ਦੋ ਵਾਹਨ ਟਕਰਾ ਗਏ। ਇਹ ਹਾਦਸਾ ਬਹੁਤ ਭਿਆਨਕ ਸੀ। ਇਸ ਹਾਦਸੇ ਵਿਚ ਤਿੰਨ ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਮਿਲੀ ਹੈ। ਇਸ ਦੌਰਾਨ ਦੋ ਹੋਰ ਜਣੇ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਇਲਾਜ ਜਾਰੀ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਇੱਕ ਵਾਹਨ ਬਰਨਾਲਾ ਤੋਂ ਚੰਡੀਗੜ੍ਹ ਜਾ ਰਿਹਾ ਸੀ ਅਤੇ ਦੂਜਾ ਇੱਕ ਆਲਟੋ ਕਾਰ ਸੀ ਜਿਸ ਵਿੱਚ ਪੰਜ ਨੌਜਵਾਨ ਸਵਾਰ ਸਨ। ਇਸ ਦੌਰਾਨ ਆਲਟੋ ਕੰਟਰੋਲ ਤੋਂ ਬਾਹਰ ਹੋ ਗਈ, ਡਿਵਾਈਡਰ ਤੋੜ ਕੇ ਸੜਕ ਦੇ ਦੂਜੇ ਪਾਸੇ ਜਾ ਕੇ ਦੂਜੇ ਵਾਹਨ ਨਾਲ ਟਕਰਾ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਗੰਭੀਰ ਜ਼ਖਮੀਆਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ, ਜਿਨ੍ਹਾਂ ਵਿੱਚ ਇੱਕ ਔਰਤ ਅਤੇ ਇੱਕ ਆਦਮੀ ਸ਼ਾਮਲ ਸੀ ਜਿਨ੍ਹਾਂ ਨੂੰ ਧਨੌਲਾ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਆਲਟੋ ਕਾਰ ਵਿੱਚ ਸਵਾਰ ਬਾਕੀ ਪੰਜ ਨੌਜਵਾਨਾਂ ਨੂੰ ਨਿੱਜੀ VMC ਹਸਪਤਾਲ ਭੇਜ ਦਿੱਤਾ ਗਿਆ। ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਘਟਨਾ ਤੋਂ ਬਾਅਦ ਪੁਲਸ ਹਾਦਸੇ ਵਾਲੀ ਥਾਂ 'ਤੇ ਪਹੁੰਚੀ। ਸਦਰ ਪੁਲਸ ਸਟੇਸ਼ਨ ਦੇ ਜਗਜੀਤ ਸਿੰਘ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਆਲਟੋ ਕਾਰ ਵਿੱਚ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਪੂਰੇ ਹਾਦਸੇ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਦੋ ਨੂੰ ਵੀਐੱਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e