ਪੰਜਾਬ : ਧੁੰਦ ਕਾਰਣ ਭਿਆਨਕ ਹਾਦਸਾ, ਸਕੂਲ ਬੱਸ ਤੇ ਕਾਰ ਵਿਚਾਲੇ ਜ਼ੋਰਦਾਰ ਟੱਕਰ
Monday, Dec 08, 2025 - 11:24 AM (IST)
ਦੋਰਾਂਗਲਾ (ਨੰਦਾ)- ਸਰਹੱਦੀ ਖੇਤਰਾਂ 'ਚ ਧੁੰਦ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਦੌਰਾਨ ਅੱਜ ਦੋਰਾਂਗਲਾ-ਗਹਿਲਾਡੀ ਰੋਡ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਸਕੂਲ ਬੱਸ ਅਤੇ ਟਾਹਲੀ ਸਾਹਿਬ ਤੋਂ ਘਰ ਪਰਤ ਰਹੀ ਕਾਰ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਕਾਰ 'ਚ ਡਰਾਈਵਰ ਤੇ ਪਤੀ-ਪਤਨੀ ਸਵਾਰ ਸਨ, ਜਿਸ 'ਚ ਪਤੀ-ਪਤਨੀ ਤਾਂ ਵਾਲ-ਵਾਲ ਬਚ ਗਏ ਪਰ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਘੀ ਸਿਆਸਤ, ਕਾਂਗਰਸ ਵੱਲੋਂ ਇਨ੍ਹਾਂ ਹਲਕਿਆਂ 'ਚ ਚੋਣਾਂ ਦਾ ਮੁਕੰਮਲ ਬਾਈਕਾਟ
ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ 600 ਮੀਟਰ ਦੂਰ ਤੱਕ ਘਰਾਂ ਵਿੱਚ ਆਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਲੋਕ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਤਾਂ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਸੀ। ਦੋਵੇਂ ਏਅਰਬੈਗ ਬੰਦ ਹੋ ਗਏ, ਜਿਸ ਨਾਲ ਡਰਾਈਵਰ ਸੁਰੱਖਿਅਤ ਬਚ ਗਿਆ ਪਰ ਕਈ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਚ ਨੌਜਵਾਨ ਦੀ ਮੌਤ, ਰੋਂਦੀ ਮਾਂ ਬੋਲੀ- 'ਮੇਰਾ ਪੁੱਤ ਕੁੱਟ-ਕੁੱਟ ਮਾਰਿਆ', ਹਾਈਵੇਅ ਕੀਤਾ ਜਾਮ
