ਦੀਵਾਲੀ ਦੀ ਰਾਤ ਜਲੰਧਰ ''ਚ ਖ਼ੌਫ਼ਨਾਕ ਵਾਰਦਾਤ! 15 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮੁੰਡਾ
Wednesday, Oct 22, 2025 - 06:44 PM (IST)

ਜਲੰਧਰ (ਸੋਨੂੰ)- ਜਲੰਧਰ ਵਿਖੇ ਅਰਬਨ ਅਸਟੇਟ ਫੇਸ-ਇਕ ਵਿਚ ਪੈਂਦੀ ਲੇਬਰ ਕਲੋਨੀ ਵਿੱਚ ਦੀਵਾਲੀ ਦੀ ਰਾਤ ਨੂੰ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 36 ਸਾਲਾ ਕੁਸ਼ ਵਜੋਂ ਹੋਈ ਹੈ, ਜਦਕਿ ਉਸ ਦਾ ਭਰਾ ਨਿਖਿਲ ਗੰਭੀਰ ਜ਼ਖ਼ਮੀ ਹੋ ਗਿਆ। ਥਾਣਾ 7 ਦੀ ਪੁਲਸ ਨੂੰ ਵਸਨੀਕਾਂ ਨੇ ਘਟਨਾ ਦੀ ਜਾਣਕਾਰੀ ਦਿੱਤੀ ਹੈ। ਥਾਣਾ 7 ਦੇ ਐੱਸ. ਐੱਚ. ਓ. ਬਲਜਿੰਦਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਦੋ ਧਿਰਾਂ ਵਿਚਕਾਰ ਲੜਾਈ ਹੋਈ ਸੀ, ਜਿਸ ਕਾਰਨ ਕੁਸ਼ ਦੀ ਮੌਤ ਹੋ ਗਈ। ਨਿਖਿਲ ਨੇ ਪੁਲਸ ਨੂੰ ਦੱਸਿਆ ਕਿ ਚਾਚੀ ਅਤੇ ਮੁੰਡੇ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਉਨ੍ਹਾਂ 'ਤੇ ਹਮਲਾ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਸਰਦੀਆਂ ਦੀ ਦਸਤਕ! ਪੜ੍ਹੋ 26 ਤਾਰੀਖ਼ ਤੱਕ ਮੌਸਮ ਦੀ Latest ਅਪਡੇਟ, ਅਗਲੇ ਦਿਨਾਂ ਦੌਰਾਨ...
ਇਸ ਘਟਨਾ ਵਿੱਚ ਕੁਸ਼ ਦੀ ਛਾਤੀ ਅਤੇ ਲੱਤ ਵਿੱਚ ਚਾਕੂ ਮਾਰਿਆ ਗਿਆ ਸੀ। ਨਿਖਿਲ ਵੀ ਜ਼ਖ਼ਮੀ ਹੋ ਗਿਆ ਸੀ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕੁਸ਼ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਨਿਖਿਲ ਦੇ ਸਿਰ ਵਿੱਚ ਸੱਟਾਂ ਲੱਗੀਆਂ ਹਨ। ਇਸ ਮਾਮਲੇ ਵਿੱਚ 8 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਪਰਿਵਾਰਕ ਰੰਜਿਸ਼ ਕਾਰਨ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Punjab:ਦੀਵਾਲੀ ਦੀ ਰਾਤ ਪੈ ਗਿਆ ਰੌਲਾ! ਸ਼ਮਸ਼ਾਨਘਾਟ ਵੱਲ ਭਜਿਆ ਸਾਰਾ ਪਿੰਡ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਨਿਖਿਲ ਨੇ ਦੱਸਿਆ ਕਿ ਉਹ ਦੀਵਾਲੀ ਦੀ ਰਾਤ ਘਰ ਬੈਠੇ ਹੋਏ ਸਨ। ਇਸ ਦੌਰਾਨ ਕੁਝ ਜਾਣ-ਪਛਾਣ ਦੇ ਮੁੰਡਿਆਂ ਨਾਲ ਅਣਪਛਾਤੇ ਮੁੰਡੇ ਵੀ ਉਨ੍ਹਾਂ ਦੇ ਘਰ ਆਏ ਅਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਨਿਖਿਲ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਪਹਿਲਾਂ ਕੋਈ ਦੁਸ਼ਮਣੀ ਨਹੀਂ ਸੀ ਅਤੇ ਹਮਲਾਵਰ ਨਸ਼ੇ ਵਿੱਚ ਸਨ। ਨਿਖਿਲ ਨੇ ਦੱਸਿਆ ਕਿ ਮੀਠਾ ਉਰਫ਼ ਕਮਲ ਲਾਹੌਰੀਆ ਅਤੇ ਵੀਰੂ ਸਮੇਤ 12 ਤੋਂ 15 ਲੋਕਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਹਮਲਾਵਰਾਂ ਨੇ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਤੋੜ ਦਿੱਤੇ। ਨਿਖਿਲ ਨੇ ਦੱਸਿਆ ਕਿ ਕੁਸ਼ ਡਰਾਈਵਰ ਵਜੋਂ ਕੰਮ ਕਰਦਾ ਸੀ।
ਪੀੜਤ ਅਨੁਸਾਰ ਦੋ ਹਮਲਾਵਰ ਦੋਵਾਂ ਭਰਾਵਾਂ ਨੂੰ ਆਪਣੇ ਨਾਲ ਲੈ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਗਲੀ ਵਿੱਚ ਥੋੜ੍ਹੀ ਦੂਰੀ 'ਤੇ ਆਪਣੇ ਹੋਰ ਦੋਸਤਾਂ ਨੂੰ ਬੁਲਾਇਆ। ਫਿਰ ਉਨ੍ਹਾਂ ਨੇ ਕੁਹਾੜੀਆਂ ਅਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਪੀੜਤ ਦਾ ਕਹਿਣਾ ਹੈ ਕਿ ਮੁਲਜ਼ਮਾਂ ਵਿਰੁੱਧ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਤੀਜੀ ਵਾਰ ਹੈ ਜਦੋਂ ਮੁਲਜ਼ਮਾਂ ਨੇ ਅਜਿਹਾ ਕੰਮ ਕੀਤਾ ਹੈ। ਪਹਿਲੀ ਘਟਨਾ ਦੌਰਾਨ ਆਂਢ-ਗੁਆਂਢ ਦੇ ਵਸਨੀਕਾਂ ਨੇ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਜਲੰਧਰ! ਬਰਗਰ ਖਾ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8