ਅੰਮ੍ਰਿਤਸਰ ''ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਇਨੋਵਾ ਨੇ ਕਈ ਲੋਕਾਂ ਨੂੰ ਮਾਰੀ ਟੱਕਰ, ਈ-ਰਿਕਸ਼ਾ ਚਾਲਕ ਦੀ ਮੌਤ
Thursday, Oct 08, 2026 - 07:30 AM (IST)
ਅੰਮ੍ਰਿਤਸਰ (ਜਸ਼ਨ) : ਖੰਡਵਾਲਾ ਨੇੜੇ ਬੁੱਧਵਾਰ ਦੇਰ ਸ਼ਾਮ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅੰਮ੍ਰਿਤਸਰ ਤੋਂ ਛੇਹਰਟਾ ਵੱਲ ਜਾ ਰਹੀ ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਬੇਕਾਬੂ ਹੋ ਕੇ ਸੜਕ ’ਤੇ ਮੌਜੂਦ ਕਈ ਲੋਕਾਂ ਅਤੇ ਇਕ ਈ-ਰਿਕਸ਼ਾ ਨਾਲ ਟਕਰਾ ਗਈ। ਹਾਦਸੇ ਵਿੱਚ ਈ-ਰਿਕਸ਼ਾ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਸੂਚਨਾ ਹੈ, ਜਦਕਿ ਕੁਝ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ।
ਇਹ ਵੀ ਪੜ੍ਹੋ : ਪੰਜਾਬ: ਹੋਟਲ ਦੇ ਕਮਰੇ 'ਚੋਂ ਮਿਲੀ ਬੰਦੇ ਦੀ ਲਾਸ਼! ਗੁਆਂਢਣ ਨਾਲ...
ਜਾਣਕਾਰੀ ਅਨੁਸਾਰ ਇਨੋਵਾ ਕਾਰ ਖੰਡਵਾਲਾ ਨੇੜਿਓਂ ਲੰਘ ਰਹੀ ਸੀ। ਇਸ ਦੌਰਾਨ ਅਚਾਨਕ ਕਾਰ ਬੇਕਾਬੂ ਹੋ ਗਈ ਅਤੇ ਸੜਕ ’ਤੇ ਮੌਜੂਦ ਲੋਕਾਂ ਨੂੰ ਟੱਕਰ ਮਾਰਦੀ ਹੋਈ ਈ-ਰਿਕਸ਼ਾ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ। ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਮੌਕੇ ’ਤੇ ਇਕੱਠੇ ਹੋ ਗਏ ਅਤੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਦੀ ਜਾਂਚ ਸ਼ੁਰੂ ਕੀਤੀ। ਪੁਲਸ ਨੇ ਮ੍ਰਿਤਕ ਈ-ਰਿਕਸ਼ਾ ਚਾਲਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਏ ਜਾਣ ਦੀ ਜਾਣਕਾਰੀ ਹੈ। ਹਾਲਾਂਕਿ ਜ਼ਖ਼ਮੀਆਂ ਦੀ ਸਹੀ ਗਿਣਤੀ ਅਤੇ ਉਨ੍ਹਾਂ ਦੀ ਹਾਲਤ ਸਬੰਧੀ ਪੁਲਸ ਵੱਲੋਂ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ ਇੰਡੀਗੋ ਫਲਾਈਟ 'ਤੇ ਡਿੱਗੀ ਅਸਮਾਨੀ ਬਿਜਲੀ
ਦੂਜੇ ਪਾਸੇ ਘਟਨਾ ਸਥਾਨ ’ਤੇ ਮੌਜੂਦ ਕੁਝ ਰਾਹਗੀਰਾਂ ਨੇ ਦੋਸ਼ ਲਗਾਇਆ ਕਿ ਇਨੋਵਾ ਚਾਲਕ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾ ਰਿਹਾ ਸੀ। ਹਾਲਾਂਕਿ ਪੁਲਸ ਨੇ ਚਾਲਕ ਦੇ ਨਸ਼ੇ ਵਿੱਚ ਹੋਣ ਦੀ ਅਜੇ ਪੁਸ਼ਟੀ ਨਹੀਂ ਕੀਤੀ ਹੈ। ਪੁਲਸ ਵੱਲੋਂ ਚਾਲਕ ਦੀ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਹੀ ਇਸ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਮੌਕੇ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
