ਗੜ੍ਹਸ਼ੰਕਰ ''ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
Friday, Sep 18, 2026 - 12:25 PM (IST)
ਮਾਹਿਲਪੁਰ/ਗੜ੍ਹਸ਼ੰਕਰ (ਜਸਵੀਰ, ਭਾਰਦਵਾਜ)-ਮਾਹਿਲਪੁਰ-ਜੇਜੋਂ ਰੋਡ ’ਤੇ ਪੈਂਦੇ ਪਿੰਡ ਚੱਕ ਨਰੀਆਲ ਨੇੜੇ ਇਕ ਤੇਜ਼ ਰਫ਼ਤਾਰ ਟਿੱਪਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ 19 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਵਾਰਦਾਤ ਤੋਂ ਬਾਅਦ ਟਿੱਪਰ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਵੰਸ਼ (19) ਪੁੱਤਰ ਦੀਪਕ ਕੁਮਾਰ ਵਾਸੀ ਪਿੰਡ ਲਸਾੜਾ, ਹਾਲ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਵੰਸ਼ ਆਪਣੇ ਮੋਟਰਸਾਈਕਲ ’ਤੇ ਕਿਸੇ ਨਿੱਜੀ ਕੰਮ ਲਈ ਪਿੰਡ ਆਇਆ ਸੀ। ਸ਼ਾਮ ਕਰੀਬ ਸਾਢੇ 6 ਵਜੇ ਜਦੋਂ ਉਹ ਵਾਪਸ ਹੁਸ਼ਿਆਰਪੁਰ ਜਾ ਰਿਹਾ ਸੀ ਤਾਂ ਚੱਕ ਨਰੀਆਲ ਨੇੜੇ ਮਾਹਿਲਪੁਰ ਸਾਈਡ ਤੋਂ ਆ ਰਹੇ ਇਕ ਟਿੱਪਰ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਮਾਹਿਲਪੁਰ ਅਤੇ ਏ. ਐੱਸ. ਆਈ. ਦਲਜੀਤ ਕੁਮਾਰ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚੇ। ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦੋਂਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਹਿਲਪੁਰ ਦੇ ਮੁਰਦਾਘਰ ’ਚ ਰੱਖਵਾਇਆ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
