ਪੰਜਾਬ ''ਚ ਭਿਆਨਕ ਸੜਕ ਹਾਦਸਾ! ਤੇਜ਼ ਰਫਤਾਰ ਕੰਬਾਈਨ ਨੇ ਵਰ੍ਹਾਇਆ ਕਹਿਰ, ਦੋ ਦੀ ਮੌਤ

Sunday, Apr 12, 2026 - 07:40 PM (IST)

ਪੰਜਾਬ ''ਚ ਭਿਆਨਕ ਸੜਕ ਹਾਦਸਾ! ਤੇਜ਼ ਰਫਤਾਰ ਕੰਬਾਈਨ ਨੇ ਵਰ੍ਹਾਇਆ ਕਹਿਰ, ਦੋ ਦੀ ਮੌਤ

ਪਾਤੜਾਂ (ਸੁਖਦੀਪ ਸਿੰਘ ਮਾਨ) : ਪਾਤੜਾਂ-ਸੰਗਰੂਰ ਕੈਂਚੀਆਂ 'ਚ ਉਸ ਵੇਲੇ ਮਾਤਮ ਪਸਰ ਗਿਆ ਜਦੋਂ ਇੱਕ ਤੇਜ਼ ਰਫ਼ਤਾਰ ਕੰਬਾਈਨ ਵਲੋਂ ਮਾਰੀ ਟੱਕਰ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਫਲ ਵਿਕਰੇਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੱਸ ਦੀ ਉਡੀਕ ਕਰ ਰਹੀ ਇੱਕ ਮੁਟਿਆਰ ਨੇ ਹਸਪਤਾਲ 'ਚ ਦਮ ਤੋੜ ਦਿੱਤਾ।

ਪ੍ਰਤੱਖਦਰਸ਼ੀਆਂ ਮੁਤਾਬਕ ਇੱਕ ਤੇਜ਼ ਰਫ਼ਤਾਰ ਕੰਬਾਈਨ ਚਾਲਕ ਕੰਬਾਈਨ ਤੋਂ ਕੰਟਰੋਲ ਗੁਆ ਬੈਠਾ ਅਤੇ ਸੜਕ ਕਿਨਾਰੇ ਖੜ੍ਹੇ ਫਲਾਂ ਦੇ ਟੈਂਪੂ ਅਤੇ ਰੇਹੜੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਸੜਕ ਕਿਨਾਰੇ ਖੜ੍ਹ ਕੇ ਬੱਸ ਦੀ ਉਡੀਕ ਕਰ ਰਹੀ ਇੱਕ ਲੜਕੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਗੰਭੀਰ ਹਾਲਤ ਵਿੱਚ ਪਟਿਆਲਾ ਰੈਫਰ ਕੀਤਾ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਨੇ ਦਮ ਤੋੜ ਦਿੱਤਾ। ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਅਕਤੀ ਦੀ ਪਛਾਣ ਰਾਜਿੰਦਰ ਕੁਮਾਰ ਵਜੋਂ ਹੋਈ ਹੈ, ਜੋ ਉੱਥੇ ਫਲਾਂ ਦੀ ਰੇਹੜੀ ਲਗਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਮ੍ਰਿਤਕ ਰਾਜਿੰਦਰ ਕੁਮਾਰ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਘਟਨਾ ਤੋਂ ਤੁਰੰਤ ਬਾਅਦ ਮੌਕੇ 'ਤੇ ਹਫ਼ੜਾ-ਜਫ਼ੜੀ ਮਚ ਗਈ ਅਤੇ ਚਾਰੇ ਪਾਸੇ ਫਲ ਖਿਲਰ ਗਏ। ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਕੰਬਾਈਨ ਚਾਲਕ ਮੌਕੇ ਦਾ ਫ਼ਾਇਦਾ ਉਠਾਉਂਦੇ ਹੋਏ ਕੰਬਾਈਨ ਛੱਡ ਕੇ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕੰਬਾਈਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਫਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News