ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ

Wednesday, Apr 29, 2026 - 11:53 PM (IST)

ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ

ਮੋਗਾ (ਕਸ਼ਿਸ਼) : ਮੋਗਾ-ਲੁਧਿਆਣਾ ਰੋਡ ‘ਤੇ ਧਵਨ ਪੈਲਸ ਨੇੜੇ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕ ਤੁਰੰਤ ਮਦਦ ਲਈ ਮੌਕੇ ‘ਤੇ ਪਹੁੰਚੇ।

ਮਿਲੀ ਜਾਣਕਾਰੀ ਅਨੁਸਾਰ ਇੱਕ ਕੈਂਟਰ ਚਾਲਕ ਅਚਾਨਕ ਬੇਕਾਬੂ ਹੋ ਗਿਆ। ਪਹਿਲਾਂ ਉਸ ਨੇ ਇੱਕ ਕਾਰ ਨੂੰ ਟੱਕਰ ਮਾਰੀ ਅਤੇ ਇਸ ਤੋਂ ਬਾਅਦ ਉਸ ਨੇ ਦੋ ਸਕੂਟਰੀਆਂ ‘ਤੇ ਸਵਾਰ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (35) ਪੁੱਤਰ ਹਰਫੂਲ ਸਿੰਘ ਵਾਸੀ ਸਾਹਿਬਜ਼ਾਦਾ ਫਤਿਹ ਸਿੰਘ ਨਗਰ, ਦਮਨ ਸਿੰਘ ਰੋਡ, ਮੋਗਾ ਵਜੋਂ ਹੋਈ ਹੈ।

ਹਾਦਸੇ ਦੌਰਾਨ ਮੌਕੇ ‘ਤੇ ਮੌਜੂਦ ਇੱਕ ਵਿਅਕਤੀ, ਜਿਸ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ, ਨੇ ਦੱਸਿਆ ਕਿ ਕੈਂਟਰ ਚਾਲਕ ਨਸ਼ੇ ਦੀ ਹਾਲਤ ਵਿੱਚ ਲੱਗਦਾ ਸੀ। ਉਸ ਦੇ ਅਨੁਸਾਰ ਚਾਲਕ ਪਹਿਲਾਂ ਹੀ ਇੱਕ ਵਾਹਨ ਨੂੰ ਟੱਕਰ ਮਾਰ ਚੁੱਕਾ ਸੀ ਅਤੇ ਫਿਰ ਬੇਕਾਬੂ ਹੋ ਕੇ ਸਕੂਟਰੀ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕੈਂਟਰ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


author

Baljit Singh

Content Editor

Related News