ਸ਼ਿਕਾਰ ਖੇਡਣ ਦੇ ਚੱਕਰ ’ਚ ਗੁਰਦੁਆਰਾ ਸਾਹਿਬ ਦੇ ਘੋੜੇ ਨੂੰ ਮਾਰੀ ਗੋਲੀ, ਮਾਹੌਲ ਬਣਿਆ ਤਣਾਅਪੂਰਨ

12/25/2021 9:18:22 AM

ਵਲਟੋਹਾ (ਗੁਰਮੀਤ) : ਭਾਵੇਂ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਕਿਸੇ ਵੀ ਜਾਨਵਰ ਦਾ ਸ਼ਿਕਾਰ ਖੇਡਣ ’ਤੇ ਪਾਬੰਦੀ ਲਾਈ ਹੋਈ ਹੈ ਪਰ ਕਈ ਇਲਾਕੇ ਅਜੇ ਵੀ ਅਜਿਹੇ ਹਨ, ਜਿੱਥੇ ਇਹ ਕਾਨੂੰਨ ਦੀ ਨਜ਼ਰ ਇਨ੍ਹਾਂ ਸ਼ਿਕਾਰ ਖੇਡਣ ਵਾਲੇ ਵਿਅਕਤੀਆਂ ’ਤੇ ਨਹੀਂ ਪੈਂਦੀ। ਇਸ ਕਰ ਕੇ ਕਈ ਬੇਜ਼ੁਬਾਨੇ ਜਾਨਵਰ ਇਨ੍ਹਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹਾ ਹੀ ਮਾਮਲਾ ਥਾਣਾ ਸਦਰ ਪੱਟੀ ਦੇ ਪਿੰਡ ਘੁੱਲੇ ਵਾਲੇ ਬੰਨ੍ਹ ਦੇ ਨਜ਼ਦੀਕ ਤੋਂ ਹੈ, ਜਿੱਥੇ ਕਿ ਸ਼ਿਕਾਰ ਖੇਡਣ ਆਏ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੁਰਦੁਆਰਾ ਬਾਬਾ ਵੀਰ ਸਿੰਘ ਜੀ ਵਿਖੇ ਪਾਲੇ ਹੋਏ ਇਕ ਘੋੜੇ ਨੂੰ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ : 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਤੇ ਪੂਰਾ ਇਲਾਕਾ ਇਕੱਤਰ ਹੁੰਦਾ ਵੇਖ ਕੇ ਸ਼ਿਕਾਰ ਖੇਡਣ ਵਾਲੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਫਿਲਹਾਲ ਘੁੱਲੇ ਵਾਲਾ ਬੰਨ੍ਹ ’ਤੇ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਸਾਰੇ ਮਾਮਲੇ ਨੂੰ ਸ਼ਾਂਤ ਕਰਵਾਇਆ ਗਿਆ ਹੈ। ਉੱਧਰ ਜਦੋਂ ਮੌਕੇ ’ਤੇ ਪਹੁੰਚੇ ਚੌਂਕੀ ਸਭਰਾ ਦੇ ਇੰਚਾਰਜ ਜਸਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਘੋੜੇ ਦਾ ਪੋਸਟਮਾਰਟਮ ਕਰਵਾ ਕੇ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕਰ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਹ ਵੀ ਪੜ੍ਹੋ : ਪੰਜਾਬ 'ਚ ਪਹਿਲਾਂ ਵੀ ਹੋ ਚੁੱਕੇ ਨੇ 'ਵੱਡੇ ਧਮਾਕੇ', ਹਿਲਾ ਕੇ ਰੱਖ ਦਿੱਤੇ ਸੀ ਸੂਬੇ ਦੇ ਲੋਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News