ਹੁਣ ਕਿਸਾਨਾਂ ਤੋਂ ਮਹਿਜ਼ ਇਕ ਫੋਨ ਕਾਲ ਦੂਰ ਹੋਣਗੇ ਬਾਗ਼ਬਾਨੀ ਮਾਹਿਰ, ਕੈਬਨਿਟ ਮੰਤਰੀ ਨੇ ਦਿੱਤੇ ਇਹ ਨਿਰਦੇਸ਼

Saturday, Dec 03, 2022 - 01:40 AM (IST)

ਹੁਣ ਕਿਸਾਨਾਂ ਤੋਂ ਮਹਿਜ਼ ਇਕ ਫੋਨ ਕਾਲ ਦੂਰ ਹੋਣਗੇ ਬਾਗ਼ਬਾਨੀ ਮਾਹਿਰ, ਕੈਬਨਿਟ ਮੰਤਰੀ ਨੇ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ : ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ 'ਤੇ ਕਿਸਾਨ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰ ਸਕਣ।

ਇਹ ਖ਼ਬਰ ਵੀ ਪੜ੍ਹੋ - ਪੁੱਤ ਨਸ਼ੇ ਦਾ ਆਦੀ, ਘਰ ਦਾ ਖਰਚ ਪੂਰਾ ਕਰਨ ਲਈ ਮਾਂ ਬਣ ਗਈ ਨਸ਼ਾ ਸਮੱਗਲਰ

ਬਾਗ਼ਬਾਨੀ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਫੌਜਾ ਸਿੰਘ ਸਰਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਰੇਸ਼ਮ ਦੀ ਖੇਤੀ ਬਾਰੇ ਲੋੜੀਂਦੀ ਤਕਨੀਕੀ ਜਾਣਕਾਰੀ ਅਤੇ ਸਹਿਯੋਗ ਦੇਣ ਤਾਂ ਜੋ ਕਿਸਾਨਾਂ ਨੂੰ ਰੇਸ਼ਮ ਦੇ ਕੀੜਿਆਂ ਦੇ ਉਤਪਾਦਨ ਅਤੇ ਪਾਲਣ ਪੋਸ਼ਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਬਾਗ਼ਬਾਨੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਵੀ ਕਿਹਾ।

ਇਹ ਖ਼ਬਰ ਵੀ ਪੜ੍ਹੋ - ਗੋਲਡੀ ਬਰਾੜ ਤੋਂ ਬਾਅਦ ਏਜੰਸੀਆਂ ਦੀ ਨਜ਼ਰ ਕੈਨੇਡਾ ਬੈਠੇ ਹੋਰ ਗੈਂਗਸਟਰਾਂ ਵੱਲ, ਬਰਾੜ ਦੇ ਘਰ ਲਾਗੇ ਪਸਰਿਆ ਸੰਨਾਟਾ

ਸੂਬੇ ਵਿਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਦੱਸਿਆ ਕਿ ਤਕਰੀਬਨ 2900 ਏਕੜ ਤੋਂ ਵੱਧ ਰਕਬੇ ਨੂੰ ਨਵੇਂ ਬਾਗ਼ਾਂ ਹੇਠ ਲਿਆਂਦਾ ਗਿਆ ਹੈ ਅਤੇ ਹੋਰ ਰਕਬੇ ਨੂੰ ਬਾਗ਼ਾਂ ਅਧੀਨ ਲਿਆਉਣ ਵੀ ਲਈ ਠੋਸ ਯਤਨ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਸੂਬੇ ਵਿਚ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ 11000 ਮਧੂ ਮੱਖੀ ਦੇ ਡੱਬੇ ਖਰੀਦਣ ਦੇ ਨਾਲ-ਨਾਲ ਸੀਮਾਂਤ, ਪਾਣੀ ਦੀ ਘਾਟ ਵਾਲੇ ਖੇਤਰਾਂ ਵਿੱਚ ਛੋਟੇ ਪਲਾਟਾਂ, ਜਿੱਥੇ ਰਿਵਾਇਤੀ ਖੇਤੀ ਲਾਹੇਵੰਦ ਨਹੀਂ ਹੈ , ’ਤੇ ਵੱਧ ਲਾਭ ਵਾਲੀਆਂ ਫ਼ਸਲਾਂ ਦੀ ਕਾਸ਼ਤ ਲਈ ਲਗਭਗ 90 ਸੁਰੱਖਿਅਤ ਢਾਂਚੇ ਵਿਕਸਿਤ ਕਰਨ ਲਈ ਵਰਕ ਆਰਡਰ ਜਾਰੀ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਿਹਾ ਸੀ NRI, ਤਲਾਸ਼ੀ ਦੌਰਾਨ ਬੈਗ ’ਚੋਂ ਮਿਲੇ ਜ਼ਿੰਦਾ ਕਾਰਤੂਸ

ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਐਮ.ਆਈ.ਡੀ.ਐਚ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਸਟ ਹਾਰਵੈਸਟ ਮੈਨੇਜਮੈਂਟ ਤਹਿਤ ਕੋਲਡ ਸਟੋਰ, ਕੋਲਡ ਸਟੋਰ ’ਤੇ ਸੋਲਰ ਪੈਨਲ ਅਤੇ ਰਾਈਪਨਿੰਗ ਚੈਂਬਰ ਦੇ 100 ਯੂਨਿਟ ਬਣਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ 408 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਤਹਿਤ ਲਗਭਗ 2000 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਹੋਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News