ਬਾਗਬਾਨੀ ਮੰਤਰੀ ਨੇ ਫਲ ਉਤਪਾਦਕਾਂ ਨੂੰ ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਲਈ ਕੀਤਾ ਪ੍ਰੇਰਿਤ, ਦਿੱਤੇ ਇਹ ਸੁਝਾਅ

Monday, Jul 18, 2022 - 10:03 PM (IST)

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੇ ਫਲ ਉਤਪਾਦਕ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਬਾਗਬਾਨ ਕਿਸਾਨਾਂ ਦੀ ਆਮਦਨ 'ਚ ਵਾਧਾ ਹੋਵੇਗਾ, ਉੱਥੇ ਹੀ ਸਥਾਨਕ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਵੀ ਵਧਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਾਗਬਾਨੀ ਦੀ ਉੱਨਤੀ ਅਤੇ ਕਿਸਾਨੀ ਧੰਦੇ ਨੂੰ ਮੁਨਾਫੇ ਵਾਲਾ ਬਣਾਉਣ ਲਈ ਖਾਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਹਿਲੇ ਦਿਨ ਤੋਂ ਹੀ ਇਸ ਕੋਸ਼ਿਸ਼ ਵਿੱਚ ਲੱਗੇ ਹੋਏ ਹਨ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢ ਕੇ ਸਹਾਇਕ ਕਿੱਤਿਆਂ ਵੱਲ ਪ੍ਰੇਰਿਤ ਕੀਤਾ ਜਾਵੇ ਤੇ ਇਸੇ ਮਕਸਦ ਨਾਲ ਬਾਗਬਾਨੀ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।

ਖ਼ਬਰ ਇਹ ਵੀ : ਸਿਮਰਜੀਤ ਬੈਂਸ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ ਤਾਂ ਉਥੇ ਲਾਰੈਂਸ ਬਿਸ਼ਨੋਈ ਦਾ ਵੀ ਵਧਿਆ ਰਿਮਾਂਡ, ਪੜ੍ਹੋ TOP 10

ਪੰਜਾਬ ਭਵਨ 'ਚ ਪਠਾਨਕੋਟ ਲੀਚੀ ਉਤਪਾਦਕ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਕਿੰਨੂ, ਲੀਚੀ, ਅੰਬ, ਆਂਵਲਾ, ਅਮਰੂਦ ਆਦਿ ਫਲਾਂ ਦੀ ਖੇਤੀ ਕਰਨ ਵਾਲੇ ਕਿਸਾਨ ਜੇਕਰ ਇਨ੍ਹਾਂ ਫਲਾਂ ਤੋਂ ਜੂਸ, ਮੁਰੱਬੇ ਅਤੇ ਹੋਰ ਖਾਣਯੋਗ ਪਦਾਰਥ ਤਿਆਰ ਕਰਕੇ ਵੇਚਣ ਤਾਂ ਇਸ ਨਾਲ ਉਨ੍ਹਾਂ ਨੂੰ ਚੋਖਾ ਮੁਨਾਫਾ ਹੋਵੇਗਾ। ਸਰਕਾਰ ਦੀ ਮਦਦ ਨਾਲ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਲਈ ਉਨ੍ਹਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਵੀ ਜਾਰੀ ਕੀਤੇ।

ਇਹ ਵੀ ਪੜ੍ਹੋ : ਰਾਸ਼ਟਰਪਤੀ ਚੋਣਾਂ 2022: ਪੰਜਾਬ 'ਚ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਹੋਈ ਸਮਾਪਤ

ਉਨ੍ਹਾਂ ਕਿਹਾ ਕਿ ਬਾਗਬਾਨੀ ਕਰਨ ਵਾਲੇ ਕਿਸਾਨਾਂ ਨੂੰ ਫਲਾਂ ਦੀ ਵੇਸਟੇਜ ਘਟਾਉਣ ਲਈ ਫੂਡ ਪ੍ਰੋਸੈਸਿੰਗ ਦਾ ਸਹਾਰਾ ਲੈਣਾ ਚਾਹੀਦਾ ਹੈ ਕਿਉਂਕਿ ਜਿਹੜੇ ਫਲ ਰੁੱਖਾਂ ਤੋਂ ਟੁੱਟ ਕੇ ਧਰਤੀ ‘ਤੇ ਡਿੱਗ ਜਾਂਦੇ ਹਨ, ਉਨ੍ਹਾਂ ਨੂੰ ਪ੍ਰੋਸੈੱਸ ਕਰਕੇ ਵੱਧ ਭਾਅ ‘ਤੇ ਵੇਚਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਬਾਗਾਂ 'ਚ ਸੋਲਰ ਪੰਪ ਲਗਾਉਣ ਲਈ ਵੀ ਉਨ੍ਹਾਂ ਬਾਗਬਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਦਾ ਸਭ ਤੋਂ ਵਧੀਆ ਵਿਕਲਪ ਸੋਲਰ ਹੈ। ਸਰਾਰੀ ਨੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਫਲ ਉਤਪਾਦਕ ਕਿਸਾਨਾਂ ਦੀ ਸਿਖਲਾਈ ਅਤੇ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਲਈ ਇਕ ਖਾਕਾ ਤਿਆਰ ਕੀਤਾ ਜਾਵੇ ਤਾਂ ਜੋ ਕਿਸਾਨ ਨਵੀਆਂ ਤਕਨੀਕਾਂ ਅਪਣਾ ਸਕਣ। ਬਾਗਬਾਨਾਂ ਨੇ ਇਸ ਮੌਕੇ ਕੁਝ ਮੰਗਾਂ ਵੀ ਰੱਖੀਆਂ, ਜਿਨ੍ਹਾਂ ਦੇ ਨਿਪਟਾਰੇ ਲਈ ਮੰਤਰੀ ਨੇ ਹਾਂ-ਪੱਖੀ ਰਵੱਈਆ ਵਿਖਾਇਆ।

ਇਹ ਵੀ ਪੜ੍ਹੋ : ਨਸ਼ੇ ਦੇ ਮਾਮਲੇ ’ਚ ਲੰਮੇ ਸਮੇਂ ਤੋਂ ਭਗੌੜੇ ਰਾਜਸਥਾਨ ਤੋਂ ਦਬੋਚੇ

ਜ਼ਿਕਰਯੋਗ ਹੈ ਕਿ ਇਸ ਮੀਟਿੰਗ ਤੋਂ ਬਾਗਬਾਨ ਕਾਫੀ ਖੁਸ਼ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੰਤਰੀ ਨੇ ਉਨ੍ਹਾਂ ਨੂੰ ਖੁਦ ਮੀਟਿੰਗ ਲਈ ਬੁਲਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ ਹਨ ਅਤੇ ਬਾਗਬਾਨੀ ਨੂੰ ਪ੍ਰਫੁੱਲਿਤ ਕਰਨ ਲਈ ਉਨ੍ਹਾਂ ਦੇ ਸੁਝਾਅ ਮੰਗੇ ਗਏ ਹਨ। ਇਸ ਮੌਕੇ ਬਾਗਬਾਨੀ ਵਿਭਾਗ ਦੀ ਡਾਇਰੈਕਟਰ ਸ਼ੈਲੇਂਦਰ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Mukesh

Content Editor

Related News