ਹੁਸ਼ਿਆਰਪੁਰ ਦੇ 55 ਸਾਲਾਂ ਮਰੀਜ਼ ਦੀ ਕੋਰੋਨਾ ਨਾਲ ਹੋਈ ਮੌਤ

Monday, May 04, 2020 - 08:04 PM (IST)

ਹੁਸ਼ਿਆਰਪੁਰ ਦੇ 55 ਸਾਲਾਂ ਮਰੀਜ਼ ਦੀ ਕੋਰੋਨਾ ਨਾਲ ਹੋਈ ਮੌਤ

ਅੰਮ੍ਰਿਤਸਰ,(ਦਲਜੀਤ ਸ਼ਰਮਾ) : ਕੋਰੋਨਾ ਦੇ ਵੱਧਦੇ ਕਹਿਰ ਦੌਰਾਨ ਹੁਸ਼ਿਆਰਪੁਰ 'ਚ ਜਿਥੇ ਪਾਜ਼ੇਟਿਵ ਕੇਸਾਂ ਦਾ ਅੰਕੜਾ ਵਧ ਰਿਹਾ ਹੈ, ਉਥੇ ਹੀ ਅੱਜ ਕੋਰੋਨਾ ਵਾਇਰਸ ਕਾਰਨ 55 ਸਾਲਾ ਇਕ ਵਿਅਕਤੀ ਦੀ ਮੌਤ ਹੋ ਗਈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਹੁਸ਼ਿਆਰਪੁਰ ਦੇ ਰਹਿਣ ਵਾਲੇ 55 ਸਾਲਾ ਰਮੇਸ਼ ਕੁਮਾਰ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਕਿ ਪਿਛਲੇ 24 ਘੰਟਿਆਂ ਤੋਂ ਵੈਂਟੀਲੇਟਰ 'ਤੇ ਸੀ। ਡਾਕਟਰਾਂ ਮੁਤਾਬਕ ਸਾਹ ਲੈਣ ਦੀ ਭਾਰੀ ਦਿੱਕਤ ਦੇ ਚੱਲਦੇ ਮਰੀਜ਼ ਦੀ ਮੌਤ ਹੋਈ ਹੈ।
ਜਾਣਕਾਰੀ ਮੁਤਾਬਕ 3 ਅਪ੍ਰੈਲ ਨੂੰ ਰਮੇਸ਼ ਕੁਮਾਰ ਦੀ ਹਾਲਤ ਗੰਭੀਰ ਹੁੰਦੇ ਦੇਖ ਹੁਸ਼ਿਆਰਪੁਰ ਪ੍ਰਸ਼ਾਸਨ ਵਲੋਂ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਸੀ ਅਤੇ ਅੱਜ ਦੇਰ ਸ਼ਾਮ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ 'ਚ ਹੁਣ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 86 ਤਕ ਪੁੱਜ ਚੁੱਕਾ ਹੈ।  
 


author

Deepak Kumar

Content Editor

Related News