ਹੁਸ਼ਿਆਰਪੁਰ-ਫਗਵਾੜਾ ਮਾਰਗ ''ਤੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਮੌਤ

Saturday, Jun 06, 2020 - 05:05 PM (IST)

ਹੁਸ਼ਿਆਰਪੁਰ-ਫਗਵਾੜਾ ਮਾਰਗ ''ਤੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਮੌਤ

ਮੇਹਟੀਆਣਾ (ਸੰਜੀਵ) : ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ 'ਤੇ ਸਥਿਤ ਅੱਡਾ ਡਵਿੱਡਾ ਅਹਿਰਾਣਾ ਵਿਖੇ ਇਕ ਕਾਰ ਅਤੇ ਕੈਂਟਰ ਵਿਚਕਾਰ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਜਾਣਕਾਰੀ ਮੁਤਾਬਕ ਗੁਰਵਿੰਦਰਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਅਜੇ ਦੋਵੇਂ ਵਾਸੀਆਨ ਡਵਿੱਡਾ ਅਹਿਰਾਣਾ ਬੀਤੀ ਰਾਤ ਕਰੀਬ 10 ਵਜੇ ਆਪਣੀ ਕਾਰ ਨੰ. ਪੀ. ਬੀ-10-ਏ. ਐਕਸ-7080 'ਚ ਸਵਾਰ ਹੋ ਕੇ ਫਗਵਾੜਾ ਸਾਈਡ ਤੋਂ ਆਪਣੇ ਪਿੰਡ ਡਵਿੱਡਾ ਅਹਿਰਾਣਾ ਵੱਲ ਆ ਰਹੇ ਸਨ।

ਡਵਿੱਡਾ ਅਹਿਰਾਣਾ ਵਿਖੇ ਪਹੁੰਚ ਕੇ ਉਨ੍ਹਾਂ ਦੀ ਕਾਰ ਅਤੇ ਸਾਹਮਣੇ ਤੋਂ ਆ ਰਹੇ ਕੈਂਟਰ ਨੰ. ਪੀ. ਬੀ-09-ਐਕਸ-2851 ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਗੁਰਵਿੰਦਰਜੀਤ ਸਿੰਘ ਦੀ ਮੌਤ ਹੋ ਗਈ ਅਤੇ ਅਜੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਥਾਣਾ ਮੇਹਟੀਆਣਾ ਤੋਂ ਏ. ਐੱਸ. ਆਈ. ਗੁਰਮਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਕੈਂਟਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


author

Gurminder Singh

Content Editor

Related News