ਧਾਰਮਿਕ ਡੇਰੇ ''ਤੇ ਬੈਠੇ ਭਰਾ ਖ਼ਿਲਾਫ਼ ਭੈਣ ਨੇ ਛੇੜੀ ਜੰਗ, ਅਫ਼ੀਮ ਖਾ ਕੇ ਪਾਠ ਕਰਨ ਦਾ ਲਾਇਆ ਦੋਸ਼

Monday, Oct 19, 2020 - 03:47 PM (IST)

ਧਾਰਮਿਕ ਡੇਰੇ ''ਤੇ ਬੈਠੇ ਭਰਾ ਖ਼ਿਲਾਫ਼ ਭੈਣ ਨੇ ਛੇੜੀ ਜੰਗ, ਅਫ਼ੀਮ ਖਾ ਕੇ ਪਾਠ ਕਰਨ ਦਾ ਲਾਇਆ ਦੋਸ਼

ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਕਿਲਾ ਬਰੂਨ ਵਿਖੇ ਇਕ ਧਾਰਮਿਕ ਡੇਰੇ 'ਤੇ ਬੈਠੇ ਵਿਅਕਤੀ 'ਤੇ ਉਸ ਦੀ ਹੀ ਸੱਕੀ ਭੈਣ ਅਤੇ ਭਾਣਜੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ ਲਾਏ ਗਏ ਹਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦਿਆਲ ਕਾਲੋਨੀ ਪਿੰਡ ਬਜਵਾੜਾ ਦੀ ਰਹਿਣ ਵਾਲੀ ਕਮਲਜੀਤ ਕੌਰ ਨੇ ਦੱਸਿਆ ਕਿ ਮਹਾਵੀਰ ਸਿੰਘ ਉਸ ਦਾ ਸਕਾ ਭਰਾ ਹੈ ਅਤੇ ਪਹਿਲਾਂ ਉਹ ਪਿੰਡ ਤਾਜੇਵਾਲ 'ਚ ਰਹਿ ਰਿਹਾ ਸੀ। ਮਹਾਵੀਰ ਹੁਣ ਪਿੰਡ ਕਿਲਾ ਬਰੂਨ ਵਿਖੇ ਰਹਿ ਰਿਹਾ ਹੈ।

ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਦੀ ਰੂਹ ਕੰਬਾਊ ਵਾਰਦਾਤ, ਸੁੱਤੀ ਪਈ ਨੂੰਹ ਨੂੰ ਲਾਈ ਅੱਗ

PunjabKesari

ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਮਹਾਂਵੀਰ ਸਿੰਘ ਵੱਲੋਂ ਧਰਮ ਦੀ ਆੜ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਹੈ। ਜਿਸ ਸਬੰਧੀ ਕਿ ਇਕ ਆਡੀਓ ਵੀ ਵਾਇਰਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵੀਡੀਓ 'ਚ ਸਾਫ਼ ਤੌਰ 'ਤੇ ਸਮਝਿਆ ਜਾ ਸਕਦਾ ਹੈ ਕਿ ਧਰਮ ਦੀ ਆੜ ਹੇਠ ਕਿਸ ਤਰ੍ਹਾਂ ਮਹਾਂਵੀਰ ਸਿੰਘ ਤਾਜੇਵਾਲ ਵੱਲੋਂ ਬੇਅਦਬੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਭਰਾ ਅਫ਼ੀਮ ਖਾ ਕੇ ਪਾਠ ਵੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸ਼ਿਕਾਇਤ ਕੀਤੀ ਹੋਈ ਸੀ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਹਾਂਵੀਰ ਸਿੰਘ ਨੂੰ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਘਰ 'ਚ ਚੱਲ ਰਿਹਾ ਸੀ ਇਹ ਗੰਦਾ ਧੰਦਾ, ਪੁਲਸ ਨੇ ਛਾਪਾ ਮਾਰ ਇਤਰਾਜ਼ਯੋਗ ਹਾਲਤ 'ਚ ਫੜੀਆਂ ਔਰਤਾਂ

PunjabKesari

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਮਾਮਲਿਆਂ ਨੂੰ ਲੈ ਕੇ ਮਹਾਂਵੀਰ ਸਿੰਘ ਵੱਲੋਂ ਉਸ ਦੇ ਪੁੱਤਰ ਸੁਖਵਿੰਦਰ ਸਿੰਘ 'ਤੇ ਝੂਠੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ ਅਤੇ ਇੰਨਾ ਹੀ ਨਹੀਂ ਉਸ ਵੱਲੋਂ ਆਪਣੇ ਹੀ ਛੋਟੇ ਭਰਾ ਦੀ ਘਰਵਾਲੀ ਜਸਵੀਰ ਕੌਰ ਨੂੰ ਵੀ ਧੱਕੇ ਨਾਲ ਰੱਖਿਆ ਹੋਇਆ ਹੈ, ਜਿਸ ਸਬੰਧੀ ਉਸ ਵੱਲੋਂ ਪੁਲਸ ਕੋਲ ਵੀ ਸ਼ਿਕਾਇਤ ਕੀਤੀ ਹੋਈ ਹੈ ਪਰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਅਮਲ ਚ ਨਹੀਂ ਲਿਆਂਦੀ ਜਾ ਰਹੀ।

ਇਹ ਵੀ ਪੜ੍ਹੋ: ਅਪਰਾਧੀ 'ਖਾਕੀ' ਤੋਂ ਬੇਖੌਫ, 11 ਦਿਨਾਂ 'ਚ 6 ਕਤਲਾਂ ਤੋਂ ਇਲਾਵਾ ਇਨ੍ਹਾਂ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ

ਉਨ੍ਹਾਂ ਦੱਸਿਆ ਕਿ ਜਦੋਂ ਕਿਸੇ ਕੰਮ ਨੂੰ ਲੈ ਕੇ ਪਿੰਡ ਚ ਜਾਂਦੇ ਨੇ ਤਾਂ ਤਾਂ ਜਸਵੀਰ ਕੌਰ ਵੱਲੋਂ ਉਨ੍ਹਾਂ ਨੂੰ ਡਰਾਇਆ ਵੀ ਜਾਂਦਾ ਹੈ, ਜਿਸ ਸਬੰਧੀ ਵੀ ਉਨ੍ਹਾਂ ਵੱਲੋਂ ਪਿੰਡ ਦੀ ਪੰਚਾਇਤ ਕੋਲ ਸ਼ਿਕਾਇਤ ਕੀਤੀ ਗਈ ਹੈ।
ਉਥੇ ਹੀ ਇਸ ਸਾਰੇ ਮਾਮਲੇ ਸਬੰਧੀ ਜਦੋਂ ਸੰਤ ਮਹਾਂਵੀਰ ਸਿੰਘ ਤਾਜੇਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਹੋਇਆ ਕਿਹਾ ਕਿ ਨਿੱਜੀ ਰੰਜਿਸ਼ ਨੂੰ ਲੈ ਕੇ ਹੀ ਉਨ੍ਹਾਂ 'ਤੇ ਬੇਬੁਨਿਆਦ ਦੋਸ਼ ਲਾਏ ਜਾ ਰਹੇ ਨੇ ਜਦਕਿ ਉਹ ਪਿਛਲੇ ਲੰਮੇ ਸਮੇਂ ਤੋਂ ਧਰਮ ਦੇ ਖੇਤਰ 'ਚ ਸੇਵਾਵਾਂ ਨਿਭਾਅ ਰਹੇ ਹਨ।
ਇਹ ਵੀ ਪੜ੍ਹੋ: ਪਤੀ ਨੇ ਪ੍ਰੇਮੀ ਨਾਲ ਪਾਰਕ 'ਚ ਰੰਗੇ ਹੱਥੀਂ ਫੜੀ ਪਤਨੀ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ


author

shivani attri

Content Editor

Related News