ਹੁਸ਼ਿਆਰਪੁਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ

Saturday, Mar 27, 2021 - 06:04 PM (IST)

ਹੁਸ਼ਿਆਰਪੁਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੀ ਦੁਸਹਿਰਾ ਗਰਾਊਂਡ ਨਜ਼ਦੀਕ ਅੱਜ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਦਾ ਕਿਸਾਨਾਂ ਵੱਲੋਂ ਜੰਮ ਕੇ ਵਿਰੋਧ ਕੀਤਾ ਗਿਆ। ਜਿਵੇਂ ਇਕਬਾਲ ਸਿੰਘ ਉਕਤ ਸਥਾਨ ਉਤੇ ਪਹੁੰਚੇ ਤਾਂ ਇਸ ਦੀ ਭਿਣਕ ਜਦੋਂ ਕਿਸਾਨਾਂ ਨੂੰ ਪਈ ਤਾਂ ਉਹ ਤੁਰੰਤ ਹੀ ਇਕੱਠੇ ਹੋ ਕੇ ਇਕਬਾਲ ਸਿੰਘ ਲਾਲਪੁਰਾ ਦਾ ਵਿਰੋਧ ਕਰਨ ਪਹੁੰਚ ਗਏ। ਵਿਰੋਧ ਦੌਰਾਨ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਿਸ ਦੌਰਾਨ ਪੁਲਸ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ। 

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਕੀਤੀ ਖ਼ਾਸ ਅਪੀਲ

PunjabKesari

ਇਸ ਮੌਕੇ ਵੇਖਦੇ ਹੀ ਵੇਖਦੇ ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਪਹੁੰਚ ਗਏ, ਜਿਨ੍ਹਾਂ ਵੱਲੋਂ ਸਖ਼ਤ ਮੁਸ਼ੱਕਤ ਤੋਂ ਬਾਅਦ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ। ਪੁਲਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਪਹਿਲਾਂ ਹੀ ਦੁਸਹਿਰਾ ਗਰਾਊਂਡ ਨਜ਼ਦੀਕ ਰੋਡ ਨੂੰ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਪਰ ਇਸ ਦੌਰਾਨ ਸਥਿਤੀ ਉਸ ਸਮੇਂ ਅਜੀਬੋ-ਗਰੀਬ ਹੋ ਗਈ ਜਦੋਂ ਵੱਡੀ ਗਿਣਤੀ ਵਿਚ ਵਾਹਨ, ਜਿਨ੍ਹਾਂ ਵਿਚ ਬੱਸਾਂ ਗੱਡੀਆਂ ਟਰੈਕਟਰ ਅਤੇ ਮੋਟਰ ਸਾਈਕਲ ਹੁਸ਼ਿਆਰਪੁਰ ਦੇ ਭੰਗੀ ਚੋਅ ਵਿੱਚੋਂ ਲੰਘਣਾ ਸ਼ੁਰੂ ਹੋ ਗਏ। ਇਸ ਨੂੰ ਵੇਖ ਕੇ ਉੱਥੇ ਮੌਜੂਦ ਹਰ ਇਕ ਵਿਅਕਤੀ ਮੌਕੇ ਦਾ ਆਨੰਦ ਮਾਣ ਰਿਹਾ ਸੀ ਅਤੇ ਤਰ੍ਹਾਂ-ਤਰ੍ਹਾਂ ਦੇ ਤੰਜ ਕੱਸ ਰਿਹਾ ਸੀ। 

ਇਹ ਵੀ ਪੜ੍ਹੋ : ਜਲੰਧਰ ’ਚ ਫਤਿਹ ਗਰੁੱਪ ਦੀ ਦਹਿਸ਼ਤ, ਸ਼ਰੇਆਮ ਪੁਲਸ ਨੂੰ ਇੰਝ ਦਿੱਤੀ ਚੁਣੌਤੀ


author

shivani attri

Content Editor

Related News