ਹੁਸ਼ਿਆਰਪੁਰ ਦੇ ਸਾਬਕਾ ਮੇਅਰ ਬੱਬੀ ਚੌਧਰੀ ਸਾਥੀਆਂ ਸਮੇਤ ‘ਆਪ’ ’ਚ ਸ਼ਾਮਲ

Friday, Jul 30, 2021 - 11:28 AM (IST)

ਹੁਸ਼ਿਆਰਪੁਰ ਦੇ ਸਾਬਕਾ ਮੇਅਰ ਬੱਬੀ ਚੌਧਰੀ ਸਾਥੀਆਂ ਸਮੇਤ ‘ਆਪ’ ’ਚ ਸ਼ਾਮਲ

ਚੰਡੀਗੜ੍ਹ/ਹੁਸ਼ਿਆਰਪੁਰ (ਰਮਨਜੀਤ)- ਹੁਸ਼ਿਆਰਪੁਰ ਦੇ ਸਾਬਕਾ ਮੇਅਰ ਅਤੇ ਸਾਬਕਾ ਐੱਮ. ਪੀ. ਕਮਲ ਚੌਧਰੀ ਦੇ ਚਚੇਰੇ ਭਰਾ ਬੱਬੀ ਚੌਧਰੀ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਦੇਸ਼ ਭਗਤ ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ ਵੀ ‘ਆਪ’ ਵਿਚ ਸ਼ਾਮਲ ਹੋ ਗਏ। ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੁਸ਼ਿਆਰਪੁਰ ਤੋਂ ਪਾਰਟੀ ਦੇ ਹਲਕਾ ਇੰਚਾਰਜ ਬ੍ਰਹਮ ਸ਼ੰਕਰ ਜਿੰਪਾ ਨੇ ਦੋਆਬੇ ਦੇ ਆਗੂਆਂ ਦਾ ਰਸਮੀ ਤੌਰ ’ਤੇ ਪਾਰਟੀ ਵਿਚ ਸੁਆਗਤ ਕੀਤਾ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੰਘ ਸਿੱਧੂ, ਬੇਕਾਬੂ ਹੋਈ ਭੀੜ ਨੇ ਤੋੜਿਆ ਕਾਂਗਰਸ ਭਵਨ ਦਾ ਦਰਵਾਜ਼ਾ (ਤਸਵੀਰਾਂ)

ਚੀਮਾ ਨੇ ਬੱਬੀ ਚੌਧਰੀ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੁਹਿਰਦ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਬੱਬੀ ਚੌਧਰੀ ਹੁਸ਼ਿਆਰਪੁਰ ਨਿਗਮ ਦੇ ਮੇਅਰ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਵਿਚੋਂ ਕਮਲ ਚੌਧਰੀ 4 ਵਾਰ ਲੋਕ ਸਭਾ ਮੈਂਬਰ ਅਤੇ ਚਾਚਾ ਬਲਬੀਰ ਸਿੰਘ ਵਿਧਾਇਕ ਅਤੇ ਸੰਸਦ ਮੈਂਬਰ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਦੇ ਬੇਬਾਕ ਬੋਲ, ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ 'ਤੇ ਕੀਤੀ ਖੁੱਲ੍ਹ ਕੇ ਚਰਚਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News