10 ਗ੍ਰਾਮ ਹੈਰੋਇਨ ਸਣੇ 2 ਵਿਅਕਤੀ ਚੜ੍ਹੇ ਪੁਲਸ ਅੜ੍ਹੀਕੇ
Friday, Oct 25, 2019 - 04:54 PM (IST)

ਹੁਸ਼ਿਆਰਪੁਰ (ਅਮਰਿੰਦਰ) - ਨਸ਼ੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਹੁਸ਼ਿਆਰਪੁਰ ਦੀ ਪੁਲਸ ਨੇ 10 ਗ੍ਰਾਮ ਹੈਰੋਇਨ ਸਣੇ 2 ਅਣਪਛਾਤੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦੀਪਕ ਸ਼ੋਰੀ ਪੁੱਤਰ ਸਵ.ਬਲਵਿੰਦਰ ਸਿੰਘ ਅਤੇ ਗੌਰਵ ਪੁੱਤਰ ਅਨੀਲ ਕੁਮਾਰ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਖਾਣਾ ਮਾਡਲ ਟਾਊਨ ਦੇ ਐੱਸ.ਐੱਚ.ਓ. ਇੰਸਪੈਕਟਰ ਭਰਤ ਮਸੀਹ ਨੇ ਕਿਹਾ ਕਿ ਉਨ੍ਹਾਂ ਨੇ ਉਕਤ ਮੁਲਜ਼ਮਾਂ ਨੂੰ ਨਾਕੇਬੰਦੀ ਦੌਰਾਨ ਗਵਰਮੈਂਟ ਕਾਲਜ ਚੌਕ ਕੋਲੋ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।