ਹੁਸ਼ਿਆਰਪੁਰ ’ਚ ਮੈਡੀਕਲ ਸਟੋਰ ਮਾਲਕ ਦਾ ਬੇਰਹਿਮੀ ਨਾਲ ਕੀਤਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

03/10/2021 1:18:00 PM

ਹੁਸ਼ਿਆਰਪੁਰ (ਅਮਰੀਕ)— ਜ਼ਿਲ੍ਹਾ ਹੁਸ਼ਿਆਰਪੁਰ ’ਚ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਅੱਤੋਵਾਲ ਵਿਖੇ ਮਹੇ ਮੈਡੀਕਲ ਸਟੋਰ ਦੇ ਮਾਲਕ ਦਾ ਸ਼ੱਕੀ ਹਾਲਾਤ ’ਚ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤਿਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਦੀ ਹੋਈ ਮੌਤ

ਕਤਲ ਦੀ ਸੂਚਨਾ ਮਿਲਦੇ ਦੀ ਮੌਕੇ ’ਤੇ ਸਬੰਧਤ ਥਾਣੇ ਦੇ ਪੁਲਸ ਅਧਿਕਾਰੀ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਵੇਖਿਆ ਕਿ ਉਕਤ ਵਿਅਕਤੀ ਦੀ ਖ਼ੂਨ ਨਾਲ ਲਥਪਥ ਮੈਡੀਕਲ ਸਟੋਰ ’ਚ ਪਈ ਹੋਈ ਸੀ। ਉਕਤ ਵਿਅਕਤੀ ਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਤਿੱਖੇ ਵਾਰ ਕੀਤੇ ਗਏ ਹਨ। ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਉਕਤ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। 

ਇਹ ਵੀ ਪੜ੍ਹੋ :  ਕਾਂਗਰਸੀ ਆਗੂ ਰਿੰਕੂ ਸੇਠੀ ਦੀ ਸਫ਼ਾਈ, ਕਿਹਾ-ਸ਼ਰਾਬ ਪੀ ਕੇ ਹੋਈ ਗਲਤੀ, ਕੈਪਟਨ ਤੇ ਮਨੀਸ਼ ਤਿਵਾੜੀ ਤੋਂ ਵੀ ਮੰਗੀ ਮੁਆਫ਼ੀ

shivani attri

This news is Content Editor shivani attri