ਮੁੰਡਿਆਂ ਨੇ ਦੌੜਾ-ਦੌੜਾ ਕੇ ਕੁੱਟਿਆ ਪੁਲਸ ਵਾਲਾ (ਵੀਡੀਓ)
Friday, Jun 28, 2019 - 03:52 PM (IST)
ਹੁਸ਼ਿਆਰਪੁਰ (ਅਮਰੀਕ) : ਟਾਂਡਾ ਉੜਮੁੜ 'ਚ ਕੁਝ ਮੁੰਡਿਆਂ ਵਲੋਂ ਇਕ ਪੁਲਸ ਮੁਲਾਜ਼ਮ ਦੀ ਸ਼ਰੇਆਮ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਟਾਂਡਾ ਥਾਣੇ 'ਚ ਤਾਇਨਾਤ ਹੈੱਡ ਕਾਂਸਟੇਬਲ ਰਜਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਇਕ ਗੱਡੀ 'ਤ ਤਿੰਨ ਲੋਕ ਸਵਾਰ ਹੋ ਕੇ ਉੱਚੀ ਆਵਾਜ਼ 'ਚ ਗਾਣੇ ਲਗਾ ਕੇ ਸ਼ੋਰ-ਸ਼ਰਾਬਾ ਕਰਦੇ ਹੋਏ ਘੁੰਮ ਰਹੇ ਹਨ ਤੇ ਹੁੱਲੜਬਾਜ਼ੀ ਕਰ ਰਹੇ ਹਨ। ਇਸੇ ਸੂਚਨਾ ਦੇ ਆਧਾਰ 'ਤੇ ਜਦੋਂ ਰਜਿੰਦਰ ਸਿੰਘ ਨੇ ਗੱਡੀ ਰੋਕ ਉਕਤ ਮੁੰਡਿਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਰਾਜਿੰਦਰ ਸਿੰਘ ਧਮਕਾਉਦੇ ਹੋਏ ਆਪਣੇ ਹੋਰ ਸਾਥੀਆਂ ਨੂੰ ਵੀ ਉਥੇ ਬੁਲਾ ਲਿਆ ਤੇ ਉਸ 'ਤੇ ਪੱਥਰਾਂ ਨਾਲ ਹਮਲਾ ਕੀਤਾ ਤੇ ਸ਼ਰੇਆਮ ਕੁੱਟਮਾਰ ਕੀਤੀ ਤੇ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਹਾਲਤ 'ਚ ਉਕਤ ਪੁਲਸ ਮੁਲਾਜ਼ਮ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁਲਸ ਨੇ ਰਾਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਪਰ ਅੱਜ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋਈ ਜਦਕਿ ਕੁਝ ਰਾਜਨੀਤਿਕ ਲੋਕ ਉਸ 'ਤੇ ਰਾਜੀਨਾਮਾ ਕਰਨ ਲਈ ਵੀ ਦਬਾਅ ਪਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਹੁਸ਼ਿਆਰਪੁਰ ਨੇ ਦੱਸਿਆ ਕਿ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ।