550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Friday, Nov 01, 2019 - 12:21 PM (IST)

ਹੁਸ਼ਿਆਰਪੁਰ (ਅਮਰੀਕ) : 550 ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋਆਬਾ ਦੇ ਸਮੂਹ ਸੰਤ ਮਹਾਪੁਰਸ਼ਾਂ ਵਲੋਂ ਨਗਰ ਕੀਰਤਨ ਦਾ ਸ਼ੁੱਭ ਆਰੰਭ ਕੀਤਾ ਗਿਆ। ਇਹ ਨਗਰ ਕੀਰਤਨ ਸੰਤ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆ ਦੇ ਜਨਮ ਅਸਥਾਨ ਪਿੰਡ ਨਡਾਲ ਤੋਂ ਚੱਲ ਕੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਨਡਾਲੋਂ ਤੋਂ ਕੋਟਫਤੂਹੀ, ਪਾਲਦੀ, ਮਾਹਿਲਪੁਰ, ਚੱਬੇਵਾਲ, ਤੋਂ ਹੁੰਦਾ ਹੋਇਆ ਹੁਸ਼ਿਆਰਪੁਰ ਪਹੁੰਚਿਆ। ਇਸ ਉਪਰੰਤ ਇਹ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ਦੇ ਸਵਾਗਤ ਲਈ ਜਗ੍ਹਾ-ਜਗ੍ਹਾ 'ਤੇ ਸਵਾਗਤੀ ਗੇਟ ਸੰਗਤ ਵਲੋਂ ਲਗਾਏ ਗਏ ਸਨ ਅਤੇ ਸੰਗਤਾਂ ਲਈ ਕਈ ਪ੍ਰਕਾਰ ਦੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ।