ਹੁਸ਼ਿਆਰਪੁਰ: ਰਵਿਦਾਸ ਭਾਈਚਾਰੇ ਵਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

08/22/2019 2:31:06 PM

ਹੁਸ਼ਿਆਰਪੁਰ (ਅਮਰੀਕ)— ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਤੋੜਨ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹ ਹੈ। ਅੱਜ ਫਿਰ ਤੋਂ ਹੁਸ਼ਿਆਰਪੁਰ ਦੇ ਪ੍ਰਭਾਤ ਚੌਕ 'ਚ ਵੱਖ-ਵੱਖ ਰਵਿਦਾਸ ਭਾਈਚਾਰੇ ਵਲੋਂ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਮੁਤਾਬਕ ਇਸ ਪ੍ਰਦਰਸ਼ਨ ਦਾ ਮੁੱਖ ਕਾਰਨ ਬੀਤੇ ਦਿਨ ਦਿੱਲੀ ਵਿਖੇ ਰਾਮਲੀਲਾ ਮੈਦਾਨ 'ਚ ਕੀਤੇ ਗਏ ਰਵਿਦਾਸ ਭਾਈਚਾਰੇ ਵਲੋਂ ਵਿਰੋਧ ਦੌਰਾਨ ਪੁਲਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਲੋਕਾਂ ਨੂੰ ਹਿਰਾਸਤ 'ਚ ਲੈਣ 'ਤੇ ਅੱਜ ਹੁਸ਼ਿਆਰਪੁਰ ਦੇ ਪ੍ਰਭਾਤ ਚੌਕ 'ਚ ਧਰਨਾ ਪ੍ਰਦਰਸ਼ਨ ਕੀਤਾ ਗਿਆ।  ਰਵਿਦਾਸ ਭਾਈਚਾਰੇ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਜਿਹੜਾ ਰਵਿਦਾਸ ਮੰਦਰ ਤੋੜਿਆ ਗਿਆ ਸੀ, ਜੇਕਰ ਉਸ ਨੂੰ ਜਲਦੀ ਨਾ ਬਣਵਾਇਆ ਗਿਆ ਤਾਂ ਦਲਿਤ ਭਾਈਚਾਰੇ ਨਾਲ ਸਬੰਧ ਰੱਖਣ ਵਾਲੇ ਐੱਮ. ਪੀ. ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਸਬੰਧ 'ਚ ਹੁਸ਼ਿਆਰਪੁਰ ਦੇ ਨਾਈਬ ਤਹਿਸੀਲਦਾਰ ਨੂੰ ਵੀ ਮੰਗ ਪੱਤਰ ਸੌਂਪਿਆ ਹੈ। 

ਜ਼ਿਕਰਯੋਗ ਹੈ ਕਿ ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਾ ਮੰਦਰ ਤੋੜਨ ਦੇ ਰੋਸ ਵਜੋਂ ਬੀਤੇ ਦਿਨ ਦਿੱਲੀ 'ਚ ਰਾਮਲੀਲਾ ਮੈਦਾਨ 'ਚ ਹਜ਼ਾਰਾਂ ਦੀ ਗਿਣਤੀ 'ਚ ਰਵਿਦਾਸ ਭਾਈਚਾਰੇ ਵਲੋਂ ਦਿੱਲੀ ਵਿਖੇ ਰਾਮਲੀਲਾ ਮੈਦਾਨ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।


Shyna

Content Editor

Related News