ਰੇਲ ਰੋਕੋ ਅੰਦੋਲਨ: ਹੁਸ਼ਿਆਰਪੁਰ ''ਚ ਕਿਸਾਨਾਂ ਨੇ ਰੇਲਵੇ ਟਰੈਕ ਕੀਤੇ ਜਾਮ, ਵੇਖੋ ਮੌਕੇ ਦੀਆਂ ਤਸਵੀਰਾਂ
Monday, Oct 18, 2021 - 02:56 PM (IST)
ਹੁਸ਼ਿਆਰਪੁਰ (ਅਮਰੀਕ)- ਲਖੀਮਪੁਰ ਖੀਰੀ ਕਾਂਡ ਦੇ ਵਿਰੋਧ ਵਿਚ ਅੱਜ ਹੁਸ਼ਿਆਰਪੁਰ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਹੁਸ਼ਿਆਰਪੁਰ ਵਿਚ ਰੇਲਵੇ ਟਰੈਕ ਨੂੰ ਜਾਮ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਦੀ ਭਾਜਪਾ ਅਤੇ ਯੂ. ਪੀ. ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣੇ ਵਿਵਾਦਤ ਮੰਤਰੀ ਅਜੈ ਮਿਸ਼ਰਾ ਨੂੰ ਕੈਬਨਿਟ ਵਿਚੋਂ ਬਰਖ਼ਾਸਤ ਨਹੀਂ ਕਰਦੀ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰੱਖਣਗੇ।
ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਯੂ. ਪੀ. ਦੇ ਲਖੀਮਪੁਰ ਖੀਰੀ ਵਿਚ ਭਾਜਪਾ ਮੰਤਰੀ ਦੇ ਪੁੱਤ ਵੱਲੋਂ ਜੋ ਕਾਰਨਾਮਾ ਕੀਤਾ ਗਿਆ ਸੀ, ਬੇਸ਼ੱਕ ਉਸ ਵਿੱਚ ਪੁਲਸ ਵੱਲੋਂ ਭਾਜਪਾ ਮੰਤਰੀ ਦੇ ਪੁੱਤਰ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਉਸ ਤੋਂ ਇਲਾਵਾ ਕਿਸੇ ਹੋਰ ਦੋਸ਼ੀ ਦੀ ਗ੍ਰਿਫ਼ਤਾਰੀ ਹਾਲੇ ਤੱਕ ਨਹੀਂ ਹੋਈ ਹੈ ਅਤੇ ਕੇਂਦਰ ਵੱਲੋਂ ਆਪਣੇ ਉਸ ਵਿਵਾਦਤ ਮੰਤਰੀ ਨੂੰ ਵੀ ਕੈਬਨਿਟ ਵਿਚੋਂ ਬਾਹਰ ਨਹੀਂ ਕੱਢਿਆ ਗਿਆ ਹੈ, ਜਿਸ ਕਾਰਨ ਕਿਸਾਨਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਰੇਲ ਰੋਕੋ ਅੰਦੋਲਨ ਜਾਰੀ, ਕਿਸਾਨਾਂ ਨੇ ਟਰੈਕ ’ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਸਮਝੌਤੇ ਅਨੁਸਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ, ਉਦੋਂ ਤੱਕ ਧਰਨੇ ਪ੍ਰਦਰਸ਼ਨ ਜਾਰੀ ਰੱਖੇ ਜਾਣਗੇ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਂਦਾ ਰਹੇਗਾ। ਕਿਸਾਨਾਂ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਹੁਸ਼ਿਆਰਪੁਰ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹੋਏ ਸਨ ਅਤੇ ਐੱਸ. ਪੀ. ਰਵਿੰਦਰਪਾਲ ਸਿੰਘ ਸੰਧੂ ਵੱਲੋਂ ਖ਼ੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡਾ ਹਾਦਸਾ: ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ
ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਕਾਂਡ ਦੇ ਵਿਰੋਧ 'ਚ ਟਾਂਡਾ 'ਚ ਕਿਸਾਨਾਂ ਨੇ ਰੇਲਵੇ ਟਰੈਕ 'ਤੇ ਲਾਇਆ ਡੇਰਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ