ਹੁਸ਼ਿਆਰਪੁਰ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੀ.ਸੀ.ਟੀ.ਵੀ. ਕੈਮਰਾ ਦੇਖ ਉੱਡੇ ਹੋਸ਼

12/1/2020 1:59:52 PM

ਹੁਸ਼ਿਆਰਪੁਰ (ਅਮਰੀਕ ਕੁਮਾਰ): ਅੱਜ ਪਿੰਡ ਫਾਂਬੜਾ (ਹੁਸ਼ਿਆਰਪੁਰ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਅੰਦਰ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ ਤੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਅੱਜ ਪਾਏ ਜਾਣੇ ਸਨ ਤੇ ਪ੍ਰਭਾਤ ਫੇਰੀ ਤੋਂ ਬਾਅਦ ਸੰਗਤ ਆਪੋ-ਆਪਣੇ ਘਰਾਂ ਨੂੰ ਚਲੇ ਗਈ ਤੇ ਕੁੱਝ ਸਿੰਘ ਗੁਰਦੁਆਰਾ ਵਿਖੇ ਹੀ ਹਾਲ ਤੋਂ ਬਾਹਰ ਕੰਮ ਕਰ ਰਹੇ ਸਨ। ਬਾਬਾ ਲਖਵਿੰਦਰ ਸਿੰਘ ਗੁਰਦੁਆਰੇ ਕਰੀਬ 10:30 ਵਜੇ ਅੰਦਰ ਹਾਲ 'ਚ ਗਿਆ ਤੇ ਮੱਥਾ ਟੇਕਿਆ, ਜਦ ਉਸ ਦੀ ਨਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਪਈ ਤਾਂ ਉਸ ਨੂੰ ਕੁੱਝ ਅਜੀਬ ਲੱਗਿਆ ਜਦ ਉਸ ਨੇ ਨੇੜੇ ਜਾ ਕਿ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 7 ਅੰਗ ਪਾੜੇ ਹੋਏ ਸਨ, ਜਿਸ ਦੀ ਜਾਣਕਾਰੀ ਤੁਰੰਤ ਹੀ ਕਮੇਟੀ ਦੇ ਮੈਂਬਰਾਂ ਤੇ ਪਿੰਡ ਦੀ ਸੰਗਤ ਨੂੰ ਦਿੱਤੀ ਅਤੇ ਪਿੰਡ ਅੰਦਰ ਇਸ ਮਾੜੀ ਘਟਨਾ ਦੇ ਪ੍ਰਤੀ ਭਾਰੀ ਰੋਸ ਹੈ। ਇਸ ਸਬੰਧੀ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ:  ਦੋ ਸਾਲ ਦੇ ਬੱਚੇ ਨੂੰ ਘਰ ਛੱਡ ਮੋਹਾਲੀ ਪੇਪਰ ਦੇਣ ਜਾ ਰਹੀ ਮਾਂ ਨਾਲ ਰਸਤੇ 'ਚ ਵਾਪਰ ਗਈ ਅਣਹੋਣੀ

PunjabKesari

ਇਹ ਵੀ ਪੜ੍ਹੋ: ਖੇਤਾਂ ਤੋਂ ਵਾਪਸ ਆਪਣੇ ਘਰ ਆ ਰਹੇ 14 ਸਾਲਾ ਬੱਚੇ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਘਟਨਾ ਦੀ ਖ਼ਬਰ ਮਿਲਦੇ ਸਾਰ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਨਰੇਰੀ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਰਵਿੰਦਰਪਾਲ ਸਿੰਘ ਸਿੱਧੂ ਐੱਸ.ਪੀ. (ਡੀ), ਪ੍ਰੇਮ ਸਿੰਘ ਡੀ.ਐੱਸ.ਪੀ. (ਆਰ), ਇੰਸ: ਹਰਗੁਰਦੇਵ ਸਿੰਘ ਐੱਸ.ਐੱਚ.ਓ. ਹਰਿਆਣਾ ਮੌਕੇ 'ਤੇ ਪਹੁੰਚ ਗਏ ਤੇ ਘਟਨਾ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਗੁਰਦੁਆਰਾ ਸਾਹਿਬ ਵਿਖੇ ਹੋਈ ਇਹ ਘਟਨਾ ਸਾਰੀ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ  ਜਦੋਂ ਸੀ.ਸੀ.ਟੀ.ਵੀ. ਨੂੰ ਖੰਗਾਲਿਆ ਗਿਆ ਤਾਂ ਪਤਾ ਲੱਗਾ ਕਿ ਲਵਦੀਪ ਸਿੰਘ ਉਰਫ ਲੱਕੀ ਇਕ 13-14 ਸਾਲ ਦਾ ਬੱਚਾ ਹੈ ਜਿਸ ਨੂੰ ਪੁਲਸ ਨੇ ਹਿਰਾਸਤ 'ਚ ਲੈ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਪੁੱਛਗਿੱਛ ਕੀਤੀ ਜਾਣ ਦੀ ਗੱਲ ਕਹੀ। ਪਿੰਡ ਵਾਸੀਆਂ ਦੀ ਇਹ ਮੰਗ ਹੈ ਕਿ ਇਸ ਦੇ ਪਿੱਛੇ ਦੀ ਸਾਜਿਸ਼ ਸਾਫ ਕੀਤੀ ਜਾਵੇ ਅਤੇ ਜੇਕਰ ਕਿਸੇ ਦੀ ਸਾਜਿਸ਼ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ: ਵਿਆਹ ਤੋਂ ਇਨਕਾਰ ਕਰਨ ਦੀ ਮਿਲੀ ਸਜ਼ਾ, ਕੁੜੀ ਦੀ ਅਸ਼ਲੀਲ ਤਸਵੀਰ ਕੀਤੀ ਵਾਇਰਲ


Shyna

Content Editor Shyna