ਹੁਸ਼ਿਆਰਪੁਰ ਦੇ ਤਲਵਾੜਾ ''ਚ ਵੋਟਾਂ ਪੈਣ ਦਾ ਕੰਮ ਸ਼ਾਂਤੀ ਨਾਲ ਸ਼ੁਰੂ
Friday, Jun 21, 2019 - 10:44 AM (IST)

ਹੁਸ਼ਿਆਰਪੁਰ (ਅਮਰੀਕ) - ਹੁਸ਼ਿਆਰਪੁਰ ਦੇ ਤਲਵਾੜਾ 'ਚ ਨਗਰ ਪੰਚਾਇਤ ਦੇ 13 ਵਾਰਡਾਂ 'ਚ ਹੋ ਰਹੀਆਂ ਜ਼ਿਮਣੀ ਚੋਣਾਂ 'ਚ ਅੱਜ 43 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਤਲਵਾੜਾ ਦੇ ਮਤਦਾਤਾ ਵਲੋਂ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਜ਼ਿਮਣੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਤੋਂ ਅਮਨ ਅਤੇ ਸ਼ਾਂਤੀ ਨਾਲ ਸ਼ੁਰੂ ਹੋ ਚੁੱਕਾ ਹੈ। ਵੋਟਰ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਆ ਰਹੇ ਹਨ। ਇਸ ਦੌਰਾਨ ਪੁਲਸ ਵਲੋਂ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤਾ ਗਏ ਹਨ।