ਬੱਜਰੀ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ
Monday, Apr 15, 2019 - 09:47 AM (IST)

ਹੁਸ਼ਿਆਰਪੁਰ (ਅਮਰੀਕ ਕੁਮਾਰ) : ਹੁਸ਼ਿਆਰਪੁਰ 'ਚ ਅੱਜ ਸਵੇਰੇ ਅਚਾਨਕ ਇਕ ਚੱਲਦੇ ਟਰੱਕ ਨੂੰ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪਠਾਨਕੋਟ ਵਲੋਂ ਬੱਜਰੀ ਨਾਲ ਭਰਿਆ ਟਰੱਕ ਜਦੋਂ ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਪੈਂਦੇ ਪਿੰਡ ਢਕੋਵਾਲ ਨੇੜੇ ਪਹੁੰਚਿਆਂ ਤਾਂ ਅਚਾਨਕ ਉਸ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਟਰੱਕ ਚਾਲਕ ਬਹੁਤ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਇਸ ਉਪਰੰਤ ਉਥੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਤੇ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੇ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਅੱਗ ਲੱਗਣ ਦਾ ਕਾਰਰਨ ਸ਼ਾਰਟ-ਸਰਕਟ ਦੱਸਿਆ ਜਾ ਰਿਹਾ ਹੈ। ਫਿਲਹਾਲ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਅਸਲੀਅਤ ਦਾ ਪਤਾ ਲੱਗ ਸਕਦਾ ਹੈ।